27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, 43 ਲੋਕਾਂ ਦੀ ਹੋਈ ਮੌਤ, 19 ਜ਼ਖਮੀ, 159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਇਨ੍ਹਾਂ ਵਿਚੋਂ 458 ਪਿੰਡ ਪਟਿਆਲਾ, 268 ਪਿੰਡ ਐਸਏਐਸ ਨਗਰ, 364 ਪਿੰਡ ਰੂਪਨਗਰ, 30 ਮੋਗਾ, 41 ਹੁਸ਼ਿਆਰਪੁਰ, 28 ਲੁਧਿਆਣਾ, 32 ਸੰਗਰੂਰ, 92 ਫਿਰੋਜ਼ਪੁਰ, 13 ਕਪੂਰਥਲਾ, 77 ਜਲੰਧਰ, 20 ਐਸਬੀਐਸ ਨਗਰ, 22 ਫਾਜ਼ਿਲਕਾ, 21 ਮਾਨਸਾ ਅਤੇ 7 ਪਿੰਡ ਗੁਰਦਾਸਪੁਰ ਜ਼ਿਲ੍ਹੇ ਦੇ ਹਨ।

27 ਜੁਲਾਈ ਸਵੇਰੇ 8 ਵਜੇ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1319 ਲੋਕ ਰਹਿ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਰਾਹਤ ਕੈਂਪਾਂ ਵਿਚ ਸਭ ਤੋਂ ਵੱਧ 484 ਲੋਕ ਠਹਿਰੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਿਲ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।
ਵੱਖ-ਵੱਖ ਜ਼ਿਿਲ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 43 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖ਼ਮੀ ਹੋਏ ਹਨ। ਪਸ਼ੂ ਪਾਲਣ ਵਿਭਾਗ ਵੱਲੋਂ 26 ਜੁਲਾਈ ਨੂੰ ਸੂਬੇ ਵਿੱਚ ਕੁੱਲ 1517 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਜਦਕਿ 682 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 413 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 181 ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਓਪੀਡੀ ਦੀ ਗਿਣਤੀ 6365 ਹੈ।
Related posts:
ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...
Punjab News
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
Punjab News
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰ...
ਪੰਜਾਬੀ-ਸਮਾਚਾਰ
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
Finance Minister Harpal Singh Cheema Directs Administrative Secretaries to Boost Capital Creation an...
ਪੰਜਾਬੀ-ਸਮਾਚਾਰ
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਪੰਜਾਬੀ-ਸਮਾਚਾਰ
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ...
ਖੇਡਾਂ ਦੀਆਂ ਖਬਰਾਂ
MC Chandigarh opens seventh ‘Rupee Store’ at sector 56.
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
ਪੰਜਾਬੀ-ਸਮਾਚਾਰ
Ongoing Projects for Welfare of Scheduled Castes to be Completed Soon: Dr. Baljit Kaur
ਪੰਜਾਬੀ-ਸਮਾਚਾਰ
*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*
Aam Aadmi Party
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ


