ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡਕਟਰ ਫੜਿਆ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਗਠਿਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਬੱਸ ਵਿੱਚੋਂ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟਾਂ ਨਾ ਦੇਣ ਵਾਲੇ ਇੱਕ ਕੰਡਕਟਰ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੀਆਂ ਪੰਜ ਬੱਸਾਂ ਅਤੇ ਸਵਾਰੀਆਂ ਤੋਂ ਬਿਨਾਂ ਬੱਸ ਚਲਾਉਣ ਸਬੰਧੀ ਰਿਪੋਰਟ ਕੀਤੀ ਗਈ ਹੈ।

Punjab Transport Minister S. Laljit Singh Bhullar

Punjab Transport Minister S. Laljit Singh Bhullar

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਰਿਆਣਾ ਦੇ ਜੀਵਨ ਨਗਰ ਵਿਖੇ ਛਾਪੇਮਾਰੀ ਦੌਰਾਨ ਡਰਾਈਵਰ ਰਣਜੀਤ ਸਿੰਘ ਨੂੰ ਉਸ ਨੂੰ ਅਲਾਟ ਕੀਤੀ ਗਈ ਪਨਬਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਐਫ.ਐਫ 4952 ਵਿਚੋਂ 20 ਲੀਟਰ ਡੀਜ਼ਲ ਚੋਰੀ ਕਰਦੇ ਹੋਏ ਰੰਗੇ-ਹੱਥੀਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਧਾਰ ਕਲਾਂ (ਪਠਾਨਕੋਟ) ਵਿਖੇ ਚੈਕਿੰਗ ਦੌਰਾਨ ਫ਼ਲਾਇੰਗ ਸਕੁਐਡ ਵੱਲੋਂ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8772 ਦੇ ਕੰਡਕਟਰ ਅਮਨਦੀਪ ਨੂੰ ਸਵਾਰੀਆਂ ਤੋਂ 545 ਰੁਪਏ ਵਸੂਲ ਕੇ ਟਿਕਟਾਂ ਨਾ ਜਾਰੀ ਕਰਨ ਦੇ ਦੋਸ਼ ਹੇਠ ਫੜਿਆ ਗਿਆ ਹੈ।

See also  चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar

ਫ਼ਲਾਇੰਗ ਸਕੁਐਡ ਨੇ ਪੰਜ ਬੱਸਾਂ ਨੂੰ ਵੀ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦਿਆਂ ਪਾਇਆ ਹੈ। ਗੁਰਾਇਆ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4673 ਅਤੇ ਅੰਮ੍ਰਿਤਸਰ-2 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 3064 ਅਤੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਐਚ 2749 ਅਤੇ ਨਵਾਂਸ਼ਹਿਰ ਡਿਪੂ ਦੀ ਬੱਸ ਨੰਬਰ ਪੀ.ਬੀ-32-ਪੀ 3598 ਨੂੰ ਗ਼ੈਰ-ਨਿਰਧਾਰਤ ਰੂਟਾਂ ’ਤੇ ਚਲਦੇ ਪਾਇਆ ਗਿਆ। ਇਸੇ ਤਰ੍ਹਾਂ ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 9427 ਵੀ ਆਪਣੇ ਨਿਰਧਾਰਿਤ ਰੂਟ ਤੋਂ ਵੱਖਰੇ ਰੂਟ ’ਤੇ ਚਲਦੀ ਪਾਈ ਗਈ ਜਦਕਿ ਬਟਾਲਾ ਡਿਪੂ ਦੀ ਬੱਸ ਨੰਬਰ ਪੀ.ਬੀ-06-ਬੀ.ਸੀ 0216 ਨੂੰ ਬਿਨਾਂ ਸਵਾਰੀਆਂ ਤੋਂ ਲਿਜਾਂਦੇ ਪਾਇਆ ਗਿਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

Related posts:

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕ...
Fazilka
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ
ਪੰਜਾਬੀ-ਸਮਾਚਾਰ
AICC Incharge Chandigarh following persons are expelled from the party for 6 years for anti-party ac...
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦਾ ਪ੍ਰਵਾਨਗੀ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
Punjab News
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।
ਪੰਜਾਬੀ-ਸਮਾਚਾਰ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Mohali
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਪੰਜਾਬੀ-ਸਮਾਚਾਰ
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕ...
Punjab News
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬੀ-ਸਮਾਚਾਰ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...
Punjab News
See also  ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.