ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਸਮੇਤ ਚਾਰ ਵਿਅਕਤੀ ਕਾਬੂ

ਦੋਵੇਂ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਕਰਨ ਵਿੱਚ ਸਨ ਸਰਗਰਮ : ਡੀ.ਜੀ.ਪੀ. ਗੌਰਵ ਯਾਦਵ

ਇਹਨਾਂ ਮਾਡਿਊਲਾਂ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਵਿਸ਼ੇਸ਼ ਡੀ.ਜੀ.ਪੀ. ਆਰ. ਐਨ. ਢੋਕੇ

(Firozpur Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 77.8 ਕਿੱਲੋ ਹੈਰੋਇਨ(41.8 ਕਿਲੋ + 36 ਕਿਲੋ) ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਅੰਜਾਮ ਦਿੱਤੀਆਂ ਗਈਆਂ।

FOUR HELD WITH 77.8KG HEROIN, THREE PISTOLS FROM FEROZEPUR

FOUR HELD WITH 77.8KG HEROIN, THREE PISTOLS FROM FIROZEPUR

ਪਹਿਲੀ ਕਾਰਵਾਈ ਬਾਬਤ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਬਾਰੇ ਮਿਲੀ ਸੂਹ ਦੇ ਆਧਾਰ ’ਤੇ ਏ.ਆਈ.ਜੀ. ਐਸ.ਐਸ.ਓ.ਸੀ. ਫਿਰੋਜ਼ਪੁਰ ਲਖਬੀਰ ਸਿੰਘ ਦੀ ਅਗਵਾਈ ਵਿੱਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਨਾਕਾਬੰਦੀ ਕੀਤੀ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਦੋਂ ਉਹ ਦੋਵੇਂ ਖੇਪ ਪ੍ਰਾਪਤ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੱਗਾ ਗਿੱਲ ਉਰਫ਼ ਗਗਨ ਉਰਫ਼ ਕਾਲੀ ਵਾਸੀ ਪਿੰਡ ਬਾਰੇ ਕੇ, ਫ਼ਿਰੋਜ਼ਪੁਰ ਅਤੇ ਵੀਰ ਸਿੰਘ ਉਰਫ਼ ਵੀਰੂ ਵਾਸੀ ਮੁਹਾਰ ਸੋਨਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ 41.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ– ਦੋ ਪਿਸਤੌਲ 9 ਐਮ.ਐਮ. ਸਮੇਤ ਚਾਰ ਮੈਗਜ਼ੀਨ ਅਤੇ 100 ਕਾਰਤੂਸ ਅਤੇ .30 ਬੋਰ ਦਾ 1 ਜ਼ਿਗਾਨਾ ਸਮੇਤ ਦੋ ਮੈਗਜ਼ੀਨ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

See also  ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ

ਡੀਜੀਪੀ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇੱਕ ਹੋਰ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਜਸਭਿੰਦਰ ਸਿੰਘ ਉਰਫ਼ ਭਿੰਦਾ ਅਤੇ ਜਗਦੀਪ ਸਿੰਘ ਉਰਫ਼ ਭੁੱਚਰ, ਦੋਵੇਂ ਵਾਸੀ ਪਿੰਡ ਦੀਪ ਸਿੰਘ ਵਾਲਾ, ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 36 ਕਿੱਲੋ ਹੈਰੋਇਨ ਬਰਾਮਦ ਕੀਤੀ। ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਉਕਤ ਵਿਅਕਤੀ ਖੇਪ ਬਰਾਮਦ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਹ ਮਾਡਿਊਲ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਸਪੈਸ਼ਲ ਡੀਜੀਪੀ (ਅੰਦਰੂਨੀ ਸੁਰੱਖਿਆ) ਆਰ.ਐਨ. ਢੋਕੇ ਨੇ ਦੱਸਿਆ ਕਿ ਪੁਲਿਸ ਟੀਮਾਂ ਇਸ ਖੇਪ ਨੂੰ ਭੇਜਣ ਵਾਲੇ ਪਾਕਿਸਤਾਨ ਅਧਾਰਤ ਤਸਕਰਾਂ ਸਮਤੇ ਤਸਕਰੀ ’ਚ ਸ਼ਾਮਲ ਹੋਰ ਲੋਕਾਂ ਦੀ ਭੂਮਿਕਾ ਦਾ ਖੁਰਾ ਖੋਜਣ ਲਈ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

See also  ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

Related posts:

लोकसभा चुनाव के लिए सार्वजनिक अवकाश की घोषणा।
Punjab News
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
Evening Water Supply at low pressure on 12th April.
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...
ਪੰਜਾਬੀ-ਸਮਾਚਾਰ
ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
Punjab Crime News
मेयर चुनाव का एक और वीडियो आया सामने; मनोनीत पार्षद भी कैमरे हटाते नजर आए।
Chandigarh
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...
Aam Aadmi Party
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ
ਪੰਜਾਬੀ-ਸਮਾਚਾਰ
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ
ਸਕੂਲ ਸਿੱਖਿਆ ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
See also  ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

Leave a Reply

This site uses Akismet to reduce spam. Learn how your comment data is processed.