ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜਨਵਰੀ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿੱਚ 1 ਜੂਨ ਨੂੰ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 24 ਫ਼ਰਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ ‘ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਥਾਹ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਮਾਨ ਸਰਕਾਰ ਰੱਖਿਆ ਬਲਾਂ ਦੀਆਂ ਸੰਸਥਾਵਾਂ ਵਿੱਚ ਭਰਤੀ ਤੋਂ ਪਹਿਲਾਂ ਦੀ ਪੜ੍ਹਾਈ ਲਈ ਜ਼ਰੂਰੀ ਜਾਣਕਾਰੀ ਵੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਰੱਖਿਆ ਸੇਵਾਵਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਭਰਤੀ ਯਕੀਨੀ ਬਣਾਈ ਜਾ ਸਕੇ।

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਜੂਨ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।

ਸ. ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2012 ਤੋਂ 1 ਜੁਲਾਈ, 2013 ਵਿਚਕਾਰ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ‘ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

See also  Laljit Singh Bhullar for further improving transport administration in the state

ਉਨ੍ਹਾਂ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।

ਇਸ ਤੋਂ ਇਲਾਵਾ ਜਨਰਲ ਵਰਗ ਦੇ ਉਮੀਦਵਾਰ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਦੇ ਉਮੀਦਵਾਰ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ. ਫੰਡ, ਡਰਾਵੀ ਸ਼ਾਖਾ, ਐਚ.ਡੀ.ਐਫ.ਸੀ. ਬੈਂਕ, ਬੱਲੂਪਰ ਚੌਕ, ਦੇਹਰਾਦੂਨ (ਬੈਂਕ ਕੋਡ-1399), ਉਤਰਾਖੰਡ” ਦੇ ਨਾਂ ਭੇਜ ਕੇ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਮੰਗਵਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ ਜਾਂ ਲਿਖਿਆ ਹੋਵੇ।

ਇਸੇ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਨੇ
ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸ ਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੁਕੰਮਲ ਅਰਜ਼ੀਆਂ 15 ਅਪ੍ਰੈਲ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

See also  ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ'

Related posts:

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....
ਚੰਡੀਗੜ੍ਹ-ਸਮਾਚਾਰ
ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਪੰਜਾਬੀ-ਸਮਾਚਾਰ
Canal water to be supplied to Kishangarh for the first time in history - Mayor inaugurates project
Aam Aadmi Party
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ
Punjab News
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ
ਪੰਜਾਬੀ-ਸਮਾਚਾਰ
ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਿਵੇਕਲੇ ਢੰਗ ਨਾਲ ਦੇਵੇਗਾ ਸ਼ਰਧਾਂਜਲੀ, ਹਰ ਪਿੰਡ ਵਿੱਚ ਬਣੇਗੀ ਯਾਦਗਾਰ: ਲਾ...
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂ...
ਪੰਜਾਬੀ-ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
See also  ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ

Leave a Reply

This site uses Akismet to reduce spam. Learn how your comment data is processed.