ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ

(Punjab Bureau) : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ 105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।

Harjot Singh Bains flags off 3 batches of 105 Instructors for honning their skills through specialized training programs

Harjot Singh Bains flags off 3 batches of 105 Instructors for honning their skills through specialized training programs

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼) ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ ਸਿਖਲਾਈ ਦਿੱਤੀ ਜਾਵੇਗੀ। ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।

See also  ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ। ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ।

ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ।

See also  ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

Related posts:

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...

Punjab Police

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖ ਰਿਹਾ ਕੜੀ ਨਜ਼ਰ

ਪੰਜਾਬੀ-ਸਮਾਚਾਰ

With the power of your trust this Patiala's daughter will do all-round development of the district: ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

वकील की शिकायत पर इलेक्शन कमिशन का एक्शन, पवन बंसल ने की चंडीगढ़ सहित देश भर में भाजपा सरकार द्वारा आ...

ਪੰਜਾਬੀ-ਸਮਾਚਾਰ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Moga

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕ...

Punjab News

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ

चंडीगढ़ से तीन आम आदमी पार्टी पार्षद भाजपा में शामिल।

Chandigarh

Bajwa slams Mann for failure to ensure uninterrupted power supply 

ਪੰਜਾਬੀ-ਸਮਾਚਾਰ

Case registered against owner and managers of Prime Cinema for violation of Model code of Conduct: P...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹ...

Aam Aadmi Party

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...

Flood in Punjab

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਪੰਜਾਬੀ-ਸਮਾਚਾਰ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ

Aam Aadmi Party

ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Asia Cup 2023

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

ਪੰਜਾਬ ਸਿਹਤ ਵਿਭਾਗ

Leave a Reply

This site uses Akismet to reduce spam. Learn how your comment data is processed.