2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿੱਚ ਲਗਾਤਰ ਹੋ ਰਿਹਾ ਵਾਧਾ

ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ

’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੁਬਾਈਲ ਐਪ

(Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।

Harpal Singh Cheema

Harpal Singh Cheema

ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।

See also  ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

See also  ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Related posts:

लोकसभा चुनाव के लिए सार्वजनिक अवकाश की घोषणा।
Punjab News
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮ...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ
Amritsar
ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ...
ਮੁੱਖ ਮੰਤਰੀ ਸਮਾਚਾਰ
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
Punjab News
चण्डीगढ़वासियों की रूहों की ख़ुराक रूह फेस्ट परेड ग्राउंड में 1 मार्च से
ਪੰਜਾਬੀ-ਸਮਾਚਾਰ
होटल माउंटव्यू पर, 500 रुपये की विशेष थाली ऑफर के साथ नवरात्रि मनाते हैं।
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...
Aam Aadmi Party
MCC Constitutes 18 flood control teams and 7 control centre during raining season
ਪੰਜਾਬੀ-ਸਮਾਚਾਰ
ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ
Punjab Congress
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਸਟ੍ਰਾਈਕਰ ਇੰਡੀਆ ਵੱਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਦੀ ਮੌਜੂਦਗੀ ...
ਪੰਜਾਬ ਸਿਹਤ ਵਿਭਾਗ
ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜ...
ਪੰਜਾਬੀ-ਸਮਾਚਾਰ
MC Chandigarh takes tough stand against defaulters.
ਪੰਜਾਬੀ-ਸਮਾਚਾਰ
See also  ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

Leave a Reply

This site uses Akismet to reduce spam. Learn how your comment data is processed.