ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ‘ਚ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ
ਸ਼ਹੀਦ ਦੀ ਪਤਨੀ ਨੂੰ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ-ਜੌੜਾਮਾਜਰਾ
ਕਿਹਾ ਪੰਜਾਬ ਸਰਕਾਰ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਪੂਰਾ ਮਾਣ-ਸਨਮਾਨ ਕਰੇਗੀ

(Punjab Bureau) : ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ।

Indian Army martyr Pardeep Singh cremated in his native village Ballamgarh

Indian Army martyr Pardeep Singh cremated in his native village Ballamgarh

ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ।
ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਪਟਿਆਲਾ ਮਿਲਟਰੀ ਸਟੇਸ਼ਨ ਦੇ ਬ੍ਰਿਗੇਡੀਅਰ ਅੰਕੁਸ਼ ਠਾਕੁਰ, ਕਰਨਲ ਅਭਿਨਵ ਸ਼ਰਮਾ ਤੇ 19 ਆਰ.ਆਰ. ਤੋਂ ਆਏ ਸੂਬੇਦਾਰ ਸੁਰਿੰਦਰ ਸਿੰਘ, ਨਾਇਬ ਸੂਬੇਦਾਰ ਤਰਲੋਚਨ ਸਿੰਘ ਤੇ ਮਨਜੀਤ ਸਿੰਘ ਤੇ ਹੋਰ ਫੌਜੀ ਅਧਿਕਾਰੀਆਂ ਨੇ ਵੀ ਰੀਥ ਰੱਖਕੇ ਸ਼ਰਧਾਂਜਲੀ ਅਰਪਿਤ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐਸ. ਪੀ ਸੌਰਵ ਜਿੰਦਲ, ਡੀ.ਐਸ.ਪੀ. ਨੇਹਾ ਅਗਰਵਾਲ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਐਮ. ਐਸ ਰੰਧਾਵਾ, ਪੀਏ ਗੁਰਦੇਵ ਸਿੰਘ ਟਿਵਾਣਾ ਤੇ ਅਮਰਦੀਪ ਸਿੰਘ ਸੋਨੂ ਥਿੰਦ ਨੇ ਵੀ ਰੀਥਾਂ ਰੱਖੀਆਂ।ਫ਼ੌਜੀ ਅਧਿਕਾਰੀਆਂ ਨੇ ਸ਼ਹੀਦ ਦੇ ਤਾਬੂਤ ‘ਤੇ ਲਿਪਟਿਆ ਤਿਰੰਗਾ ਸ਼ਹੀਦ ਦੀ ਪਤਨੀ ਨੂੰ ਸੌਂਪਿਆ।
ਜਿਕਰਯੋਗ ਹੈ ਕਿ 20 ਅਪ੍ਰੈਲ 1996 ਨੂੰ ਪਿਤਾ ਦਰਸ਼ਨ ਸਿੰਘ ਤੇ ਮਾਤਾ (ਸਵਰਗੀ) ਪਰਮਜੀਤ ਕੌਰ ਦੇ ਘਰ ਪੈਦਾ ਹੋਇਆ ਜਵਾਨ ਪਰਦੀਪ ਸਿੰਘ ਭਾਰਤੀ ਫ਼ੌਜ ‘ਚ 21 ਦਸੰਬਰ 2015 ਨੂੰ ਭਰਤੀ ਹੋਇਆ ਸੀ, ਸਿਖਲਾਈ ਪੂਰੀ ਕਰਨ ਤੋਂ ਬਾਅਦ ਉਸਨੇ 18 ਸਿੱਖ ਲਾਈਟ ਇਨਫੈਂਟਰੀ ਜੁਆਇਨ ਕੀਤੀ। ਇਸ ਸਮੇਂ ਉਸਦੀ ਪੋਸਟਿੰਗ ਭਾਰਤੀ ਫ਼ੌਜ ਦੀ ਉਤਰੀ ਕਮਾਂਡ ਵਿੱਚ ਕਸ਼ਮੀਰ ਵਿਖੇ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਵਿੱਚ ਸੀ ਅਤੇ ਉਹ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿਖੇ ਚੱਲ ਰਹੇ ਗਾਡੋਲ ‘ਚ ਫ਼ੌਜੀ ਉਪਰੇਸ਼ਨ ਦੌਰਾਨ ਮਿਤੀ 13 ਸਤੰਬਰ ਨੂੰ ਉਹ ਸ਼ਹੀਦੀ ਪਾ ਗਿਆ। ਉਸਦੀ ਮ੍ਰਿਤਕ ਦੇਹ ਕਰੀਬ 5 ਦਿਨ ਬਾਅਦ ਬਰਾਮਦ ਹੋਈ ਸੀ।
ਸ਼ਹੀਦ ਦੀ ਪਤਨੀ ਸੀਮਾ ਰਾਣੀ, ਭਰਾ ਕੁਲਦੀਪ ਸਿੰਘ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਪਰਦੀਪ ਸਿੰਘ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਰਦੀਪ ਸਿੰਘ ਮਈ ਮਹੀਨੇ ਹੀ ਪਿੰਡ ਛੁੱਟੀ ਆਇਆ ਸੀ ਅਤੇ ਉਹ ਬਹੁਤ ਦਲੇਰ ਤੇ ਹਿੰਮਤ ਵਾਲਾ ਜਵਾਨ ਸੀ, ਜਿਸ ਨੇ ਆਪਣੇ ਦੇਸ਼ ਲਈ ਲੜਾਈ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਸ਼ਹੀਦ ਦੇ ਸਸਕਾਰ ਸਮੇਂ ਭਾਰਤੀ ਸੈਨਾ, ਪੰਜਾਬ ਸਰਕਾਰ, ਜ਼ਿਲ੍ਹਾ ਪਟਿਆਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਆਸੀ, ਸਮਾਜਿਕ, ਧਾਰਮਿਕ ਸੰਸਥਾਵਾਂ ਵੱਲੋਂ ਹਾਜ਼ਰ ਹੋਈਆਂ ਅਹਿਮ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਆਮ ਲੋਕਾਂ ਨੇ ਸ਼ਹੀਦ ਨੂੰ ‘ਸ਼ਹੀਦ ਪਰਦੀਪ ਸਿੰਘ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

See also  ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

Related posts:

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ। ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
ਪੰਜਾਬੀ-ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਪੰਜਾਬੀ-ਸਮਾਚਾਰ
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
मेयर चुनाव का एक और वीडियो आया सामने; मनोनीत पार्षद भी कैमरे हटाते नजर आए।
Chandigarh
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਖੇਡਾਂ ਦੀਆਂ ਖਬਰਾਂ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦ...
ਪੰਜਾਬੀ-ਸਮਾਚਾਰ
Sh. Abhijit Vijay Chaudhari, IAS Joins  Chandigarh Administration.
ਪੰਜਾਬੀ-ਸਮਾਚਾਰ
ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ
Punjab News
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
No air travel and star hotels for officers on tour to Delhi : Purohit
ਚੰਡੀਗੜ੍ਹ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
CM announces to develop Hussainiwala border as a state of the art tourist destination
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...
ਪੰਜਾਬੀ-ਸਮਾਚਾਰ
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬੀ-ਸਮਾਚਾਰ
ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
See also  ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar.com

Leave a Reply

This site uses Akismet to reduce spam. Learn how your comment data is processed.