ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 18 ਫਰਵਰੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।

Indian Women's Badminton Team Wins Asian Championship for First Time

ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ।

See also  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ।

ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ। 

Related posts:

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸਮਾਚਾਰ

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

Mohali

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

री-कार्पेटिंग कार्य के लिए जंक्शन 48 और 59 पर सड़के अस्थायी रूप से बंद ।

ਪੰਜਾਬੀ-ਸਮਾਚਾਰ

सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...

ਪੰਜਾਬੀ-ਸਮਾਚਾਰ

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ

ਪੰਜਾਬੀ-ਸਮਾਚਾਰ

सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत

ਪੰਜਾਬੀ-ਸਮਾਚਾਰ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...

Mohali

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬੀ-ਸਮਾਚਾਰ

ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....

ਚੰਡੀਗੜ੍ਹ-ਸਮਾਚਾਰ

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Punjab News

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਪੰਜਾਬੀ-ਸਮਾਚਾਰ

Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ

Asia Cup 2023

चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.