ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ

(Punjab Bureau) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, ਜਾਹਲਾਂ, ਬਿਸ਼ਨਪੁਰ ਛੰਨਾ, ਕੌਰਜੀਵਾਲਾ, ਕਲਿਆਣ, ਉਚਾ ਗਾਉਂ, ਇੰਦਰਪੁਰਾ, ਧਰਮਕੋਟ, ਖੇੜੀ ਮਨੀਆ, ਦੁਘਾਟ ਅਤੇ ਦਦਹੇੜਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਹੜ੍ਹਾਂ ਕਾਰਨ ਹੋਏ ਫ਼ਸਲਾਂ ਅਤੇ ਮਾਲੀ ਨੁਕਸਾਨ ਸਣੇ ਹੋਰ ਬੁਨਿਆਦੀ ਢਾਂਚੇ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ।

IPR Minister Chetan Singh Jauramajra visits flood-affected villages to assess post-flood damage, assures all possible assistance

IPR Minister Chetan Singh Jauramajra visits flood-affected villages to assess post-flood damage, assures all possible assistance

ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਤੌਰ ‘ਤੇ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਲੋਕਾਂ ਨੂੰ ਦਰਪੇਸ਼ ਅਸਲ ਚੁਣੌਤੀਆਂ ਬਾਰੇ ਜਾਨਣ ਲਈ ਪਿੰਡਾਂ ਵਾਸੀਆਂ ਨਾਲ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਇਨ੍ਹਾਂ ਹੜ੍ਹਾਂ ਨੇ ਖੜ੍ਹੀਆਂ ਫ਼ਸਲਾਂ, ਪਸ਼ੂਆਂ ਅਤੇ ਘਰਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ ਜਿਸ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਆਪਣੇ ਦੌਰੇ ਦੌਰਾਨ ਸ. ਜੌੜਾਮਾਜਰਾ ਨੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਹਿਲਾਂ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ ਜਾਣੂ ਕਰਵਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਹੈ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਕੁਦਰਤੀ ਆਫ਼ਤ ਦੇ ਪ੍ਰਭਾਵ ਨੂੰ ਘੱਟ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾਵੇ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹਾਂ ਦੇ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਸਮੇਤ ਲੋਕਾਂ ਦੇ ਹੋਰ ਮਾਲੀ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ ਜਿਸ ਨਾਲ ਪ੍ਰਭਾਵੀ ਰਾਹਤ ਉਪਾਅ ਤਿਆਰ ਕਰਨ ਸਮੇਤ ਪ੍ਰਭਾਵਿਤ ਕਿਸਾਨਾਂ ਅਤੇ ਵਸਨੀਕਾਂ ਨੂੰ ਤੁਰੰਤ ਸਹਾਇਤਾ ਵੰਡਣ ਵਿੱਚ ਮਦਦ ਮਿਲੇਗੀ।

See also  ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਹੜ੍ਹਾਂ ਤੋਂ ਬਚਾਅ ਲਈ ਭਵਿੱਖੀ ਰਣਨੀਤੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖ਼ਤ ਅਤੇ ਹੋਰ ਕੂੜਾ-ਕਰਕਟ ਕਰਕੇ ਬੰਦ ਹੋਈ ਝੰਬੋ ਡਰੇਨ ਦੀ ਲੋੜੀਂਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਇਸ ਨੂੰ ਚੌੜਾ ਕਰਨ ਸਣੇ ਇਸ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਜਿੱਥੇ ਲੋੜ ਹੋਈ, ਉਥੇ ਨਵੀਂਆਂ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬਣੇ ਸਾਈਫ਼ਨਾਂ ਦੇ ਬੰਦ ਹੋਣ ਕਰਕੇ ਪਾਣੀ ਦੇ ਕੁਦਰਤੀ ਵਹਾਅ ਵਿੱਚ ਜਿੱਥੇ ਕਿਤੇ ਰੋਕ ਲੱਗੀ ਹੈ, ਉਹ ਬਹਾਲ ਕਰਕੇ ਲੋੜ ਮੁਤਾਬਕ ਸੜਕਾਂ ਉਤੇ ਨਵੇਂ ਸਾਈਫ਼ਨ ਵੀ ਬਣਾਏ ਜਾਣਗੇ ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੋਕ ਨਾ ਲੱਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਮੁੜ-ਵਸੇਬੇ ਲਈ ਹਰ ਲੋੜੀਂਦੀ ਸਹਾਇਤਾ ਅਤੇ ਸਾਧਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੂਚਨਾ ਅਤੇ ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਇਸ ਔਖੇ ਸਮੇਂ ਦੌਰਾਨ ਦਲੇਰੀ ਨਾਲ ਕੰਮ ਲੈਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਨੂੰ ਆਮ ਵਾਂਗ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਬਲਕਾਰ ਸਿੰਘ ਰਾਜਗੜ੍ਹ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

See also  ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

Related posts:

ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...

ਸਕੂਲ ਸਿੱਖਿਆ ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Punjab News

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬੀ-ਸਮਾਚਾਰ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Punjab News

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਸਕੂਲ ਸਿੱਖਿਆ ਸਮਾਚਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤ...

ਪੰਜਾਬ-ਵਿਜੀਲੈਂਸ-ਬਿਊਰੋ

Spl DGP Arpit Shukla calls for greater synergy between Punjab police, BSF& central agencies to ensur...

ਪੰਜਾਬੀ-ਸਮਾਚਾਰ

Change of Summer OPD timings of Govt. Multi-Specialty Hospital, Sector-16, Chandigarh.

ਪੰਜਾਬੀ-ਸਮਾਚਾਰ

वकील की शिकायत पर इलेक्शन कमिशन का एक्शन, पवन बंसल ने की चंडीगढ़ सहित देश भर में भाजपा सरकार द्वारा आ...

ਪੰਜਾਬੀ-ਸਮਾਚਾਰ

ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

ਪੰਜਾਬ-ਵਿਜੀਲੈਂਸ-ਬਿਊਰੋ

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...

ਪੰਜਾਬੀ-ਸਮਾਚਾਰ

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

Ludhiana

ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸ...

Aam Aadmi Party

ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ

Aam Aadmi Party

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ
See also  ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

Leave a Reply

This site uses Akismet to reduce spam. Learn how your comment data is processed.