(Punjab Bureau) :ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੋਧਰੀ ਚਰਨ ਸਿੰਘ, ਨਰਸਿੰਮਾ ਰਾਵ ਅਤੇ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦੇ ਫੈਸਲੇ ਨੂੰ ਵੱਡੇ ਦਿਲ ਵਾਲਾ ਅਤੇ ਦੇਸ਼ ਨੂੰ ਸੁਖਾਵਾੰ ਸੁਨੇਹਾ ਦੇਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਅੱਜ ਜਾਰੀ ਇੱਕ ਪ੍ਰੇਸ ਬਿਆਨ ਵਿੱਚ ਸ਼੍ਰੀ ਜਾਖੜ ਨੇ ਕਿਹਾ ਕਿ ਇਸ ਫੈਸਲੇ ਨੇ ਸਾਬਿਤ ਕੀਤਾ ਹੈ ਕਿ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਪਾਰਟੀ ਅਤੇ ਵਿਚਾਰਧਾਰਾ ਤੋੰ ਉੱਪਰ ਉੱਠ ਕੇ ਦੇਸ਼ ਲਈ ਯੋਗਦਾਨ ਦੇਣ ਵਾਲੇ ਨਾਇਕਾੰ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਨ ਦੀ ਨਵੀੰ ਪਰੰਪਰਾ ਦਾ ਮੱਢ ਬੰਨਿਆ ਹੈ। ਉਨਾੰ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਜੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ ਗਿਆ ਹੈ। ਚੌਧਰੀ ਚਰਨ ਸਿੰਘ ਜੀ ਦਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਭਲਾਈ ਲਈ ਨਿਰਸਵਾਰਥ ਸੇਵਾ ਦਾ ਪ੍ਰਤੀਕ ਹੈ। ਕਿਸਾਨ ਭਲਾਈ ਦੇ ਆਦਰਸ਼ਾਂ ਪ੍ਰਤੀ ਉਸਦੀ ਵਚਨਬੱਧਤਾ ਸਾਡੇ ਮਾਰਗ ਦਰਸ਼ਕ ਬਣੀ ਹੋਈ ਹੈ।
ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਜੀ ਲਈ ਭਾਰਤ ਰਤਨ ਉਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ ਅਤੇ ਭਾਰਤ ਦੀ ਆਰਥਿਕ ਤਰੱਕੀ ਵਿੱਚ ਸਮਝਦਾਰ ਯੋਗਦਾਨ ਲਈ ਮਾਨਤਾ ਹੈ।
ਭਾਰਤ ਨੂੰ ਖੇਤੀ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਡਾ. ਐਮ.ਐਸ. ਸਵਾਮੀਨਾਥਨ ਦਾ ਮਹੱਤਵਪੂਰਨ ਯੋਗਦਾਨ ਇਤਿਹਾਸ ਵਿੱਚ ਦਰਜ ਹੈ। ਕਿਸਾਨ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਮਹੱਤਵਪੂਰਨ ਰਿਹਾ ਹੈ। ਉਨਾੰ ਕਿਹਾ ਕਿ ਮੈਂ ਇਨ੍ਹਾਂ ਮਹੱਤਵਪੂਰਨ ਫੈਸਲਿਆਂ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਧੰਨਵਾਦ ਕਰਦਾ ਹਾਂ।