ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਦੀ ਹਿਦਾਇਤ
(Patiala Bureau) : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਹਰੇਕ ਵਿਅਕਤੀ ਨੂੰ ਬੁਨਿਆਦੀ ਸਹੂਲਤ ਦਾ ਲਾਭ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ। ਮੀਟਿੰਗ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਵੀ ਮੌਜੂਦ ਸਨ।
ਜਿੰਪਾ ਨੇ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਭਾਗ ਦੀ ਹਰੇਕ ਸ਼ਾਖਾ ਦੇ ਮੁਖੀ ਤੇ ਸੁਪਰਡੈਂਟ ਪਾਸੋਂ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਦਾ ਸਿੱਧਾ ਸਬੰਧ ਲੋਕਾਂ ਨਾਲ ਹੈ ਅਤੇ ਲੋਕ ਸੇਵਾ ਦੇ ਇਸ ਕੰਮ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਵੇਂ ਪ੍ਰੋਜੈਕਟ ਨੂੰ ਤਿਆਰ ਕਰਨ ਸਮੇਂ ਪੂਰੀ ਪਾਰਦਰਸ਼ਤਾ ਤੇ ਚੌਕਸੀ ਵਰਤੀ ਜਾਵੇ ਤਾਂ ਜੋ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਉਨ੍ਹਾਂ ਕੰਮ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸਟਾਫ਼ ਪਾਸੋਂ ਸੁਝਾਅ ਵੀ ਲਏ ਤੇ ਕੰਮ ‘ਚ ਤੇਜ਼ੀ ਲਿਆਉਣ ਲਈ ਫਾਈਲ ਵਰਕ ਨੂੰ ਈ ਆਫ਼ਿਸ ਰਾਹੀਂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਹਫ਼ਤੇ ਕੀਤੇ ਗਏ ਕੰਮ ਦੀ ਰੀਵਿਊ ਮੀਟਿੰਗ ਕੀਤੀ ਜਾਇਆ ਕਰੇਗੀ।
ਇਸ ਦੌਰਾਨ ਜਿੰਪਾ ਨੇ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਰੱਕੀ ਦੇ ਅਤੇ ਪੈਨਸ਼ਨ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਪਾਣੀ ਦੇ ਸੈਂਪਲ ਲੈਣ ਲਈ ਚਲਾਈ ਜਾਂਦੀ ‘ਪਾਣੀ ਦੀ ਜਾਂਚ ਪ੍ਰਯੋਗਸ਼ਾਲਾ’ ਦਾ ਪੂਰਾ ਰੋਸਟਰ ਤਿਆਰ ਕਰਕੇ ਪਿੰਡਾਂ ਵਿੱਚ ਜਾ ਕੇ ਪਾਣੀ ਦੇ ਸੈਂਪਲ ਲਏ ਜਾਣ, ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਵਿਭਾਗ ਵਿੱਚ 5 ਕਲਰਕਾਂ, 1 ਜੂਨੀਅਰ ਸਹਾਇਕ ਤੇ 3 ਜੂਨੀਅਰ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੇ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਰਾਜੇਸ਼ ਕੁਮਾਰ ਖੋਸਲਾ, ਜਸਵਿੰਦਰ ਸਿੰਘ ਚਾਹਲ, ਜਸਬੀਰ ਸਿੰਘ ਸਮੇਤ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਫੋਟੋ ਕੈਪਸ਼ਨ : ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ।
Related posts:
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ
Punjab News
चंडीगढ़ से तीन आम आदमी पार्टी पार्षद भाजपा में शामिल।
Chandigarh
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਪੰਜਾਬੀ-ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
Laljit Singh Bhullar for further improving transport administration in the state
ਪੰਜਾਬੀ-ਸਮਾਚਾਰ
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
तंबाकू उत्पादों के अवैध बिक्री और वितरण पर छापा।
Punjab News
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪ...
Tarn Taran
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Aam Aadmi Party
ਅਨੰਤਨਾਗ ਵਿੱਚ ਪੰਜਾਬ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ
Punjab News
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
Chandigarh
ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂ...
Muktsar Sahib
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤ...
Punjab Police
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬੀ-ਸਮਾਚਾਰ
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ