ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

•ਖਾਦ ਵਿੱਚ ਮਹਿਜ਼ 2.80% ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ

•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 27 ਨਵੰਬਰ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ ‘ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼ 2.80 ਫੀਸਦ ਨਾਈਟ੍ਰੋਜਨ, 16.23 ਫੀਸਦ ਫਾਸਫੋਰਸ ਅਤੇ 14.10 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਦੀ ਮਾਤਰਾ ਦਾ ਪਤਾ ਚੱਲਿਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਨੂੰ ਮਹਿੰਗੇ ਭਾਅ ਵੇਚੇ ਜਾਣ ਬਾਰੇ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀ ਟੀਮ ਨੇ ਪੁਲਿਸ ਨਾਲ ਮਿਲ ਕੇ ਪਿੰਡ ਉੜਾਪੜ ਜ਼ਿਲ੍ਹਾ ਐਸ.ਬੀ.ਐਸ.ਨਗਰ ਵਿਖੇ ਮੈਸਰਜ਼ ਸਿੰਘ ਟਰੇਡਰਜ਼ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀਆਂ ਡੀ.ਏ.ਪੀ. ਦੀਆਂ 23 ਬੋਰੀਆਂ ਬਰਾਮਦ ਹੋਈਆਂ ਸਨ।

See also  Ms. Anuradha Chagti, Secretary Social Welfare, Chandigarh Administration inaugurated a three-day National Level Workshop at GRIID-31.

ਦੱਸਣਯੋਗ ਹੈ ਕਿ ਹਰਕੀਰਤ ਸਿੰਘ ਵਿਰੁੱਧ 14 ਨਵੰਬਰ ਨੂੰ ਥਾਣਾ ਔੜ (ਐਸ.ਬੀ.ਐਸ. ਨਗਰ) ਵਿਖੇ ਜ਼ਰੂਰੀ ਵਸਤਾਂ ਕਾਨੂੰਨ, 1955 ਦੀ ਧਾਰਾ 3(2) ਸੀ, ਡੀ ਅਤੇ ਖਾਦ (ਕੰਟਰੋਲ) ਆਰਡਰ, 1985 ਦੀਆਂ ਧਾਰਾਵਾਂ 5, 7, ਅਤੇ 3(3) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਖੇਤੀਬਾੜੀ ਵਿਭਾਗ ਨੇ ਜ਼ਬਤ ਕੀਤੀ ਡੀ.ਏ.ਪੀ. ਖਾਦ ਦੇ ਨਮੂਨੇ ਖਾਦ ਗੁਣਵੱਤਾ ਕੰਟਰੋਲ ਲੈਬਾਰਟਰੀ, ਲੁਧਿਆਣਾ ਨੂੰ ਭੇਜੇ ਸਨ, ਜਿਸ ਤੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਬਰਾਮਦ ਕੀਤੀ ਖਾਦ ਦਾ ਸਟਾਕ ਘਟੀਆ ਮਿਆਰ ਦਾ ਪਾਇਆ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਤਾਵਨੀ ਦਿੱਤੀ ਕਿ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦ ਅਤੇ ਬੀਜਾਂ ਦੀ ਚੈਕਿੰਗ ਸਬੰਧੀ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵੀ ਕਿਹਾ।

Related posts:

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਸਿੱਖਿਆ ਵਿਭਾਗ ਪ੍ਰਾਇਮਰੀ ਤੋਂ ਮਾਸਟਰ ਕਾਰਡ 'ਚ ਪ੍ਰਮੋਟ ਹੋਏ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ...
ਪੰਜਾਬੀ-ਸਮਾਚਾਰ
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ: ਜਿੰਪਾ 
ਪੰਜਾਬੀ-ਸਮਾਚਾਰ
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...
ਪੰਜਾਬੀ-ਸਮਾਚਾਰ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸ...
Punjab News
Governor inaugurates the 52nd Rose Festival 2024, a Zero Waste Three-Day Show organized by MC Chandi...
Punjab News
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ-ਵਿਜੀਲੈਂਸ-ਬਿਊਰੋ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...
ਪੰਜਾਬੀ-ਸਮਾਚਾਰ
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
भाजपा के राज में गिरा सरकारी अस्पतालों का स्तर, विशेषज्ञ डॉक्टर की कमी, जनता बेहाल-पवन बंसल
ਪੰਜਾਬੀ-ਸਮਾਚਾਰ
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Aam Aadmi Party
‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...
Punjab Police
See also  मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Leave a Reply

This site uses Akismet to reduce spam. Learn how your comment data is processed.