ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ ਵੱਲੋਂ ਬਜਟ ਦੀ ਸ਼ਲਾਘਾ

ਟਰਾਂਸਪੋਰਟ ਖੇਤਰ ਲਈ 550 ਕਰੋੜ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ

“ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਜਾਰੀ ਰਹੇਗੀ; ਸਰਕਾਰ ਨੇ ਵਿੱਤੀ ਸਾਲ 2024-25 ਲਈ 25 ਕਰੋੜ ਰੁਪਏ ਦੀ ਤਜਵੀਜ਼ ਰੱਖੀ”

ਚੰਡੀਗੜ੍ਹ, 5 ਮਾਰਚ:

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ 3154 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਨਾਲ ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਪੇਂਡੂ ਰੁਜ਼ਗਾਰ ਅਤੇ ਪੇਂਡੂ ਆਜੀਵਿਕਾ ਪੈਦਾ ਕਰਕੇ ਸਰਬਪੱਖੀ ਵਿਕਾਸ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇਗਾ।

ਸ. ਭੁੱਲਰ ਨੇ ਪੇਂਡੂ ਵਿਕਾਸ ਹਿਤ ਵੱਖ-ਵੱਖ ਸਕੀਮਾਂ ਲਈ ਬਜਟ ਰਾਖਵਾਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਲਈ 655 ਕਰੋੜ ਰੁਪਏ; ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ ਅਧੀਨ 20 ਕਰੋੜ ਰੁਪਏ; ਰਾਸ਼ਟਰੀ ਪੇਂਡੂ ਅਜੀਵਿਕਾ ਮਿਸ਼ਨ ਅਧੀਨ 120 ਕਰੋੜ ਰੁਪਏ ਅਤੇ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਅਧੀਨ 20 ਕਰੋੜ ਰੁਪਏ ਦੀਆਂ ਬਜਟ ਤਜਵੀਜ਼ਾਂ ਨਾਲ ਪੇਂਡੂ ਖੇਤਰ ਵਿੱਚ ਲੋਕਾਂ ਦਾ ਆਰਥਿਕ ਤਰੱਕੀ ਯਕੀਨੀ ਬਣੇਗੀ।

See also  ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਇਸੇ ਤਰ੍ਹਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਖੇਤਰ ਲਈ 550 ਕਰੋੜ ਰੁਪਏ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰਾਖਵੇਂ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਨੂੰ ਅਗਲੇ ਵਰ੍ਹੇ ਵੀ ਜਾਰੀ ਰੱਖਿਆ ਜਾਵੇਗਾ। ਸਕੀਮ ਲਈ ਵਿੱਤੀ ਸਾਲ 2024-25 ਦੌਰਾਨ 25 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਇਲੈਕਟ੍ਰਿਕ ਵਾਹਨ ਨੀਤੀ ਤਹਿਤ ਪ੍ਰੋਤਸਾਹਨ ਪ੍ਰਦਾਨ ਕਰਨ ਲਈ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਮੋਰਿੰਡਾ ਵਿੱਚ ਵਾਹਨ ਸਕ੍ਰੈਪਿੰਗ ਦੀ ਸਹੂਲਤ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਨਵੇਂ ਗ਼ੈਰ-ਟਰਾਂਸਪੋਰਟ ਵਾਹਨਾਂ ਨੂੰ ਮੋਟਰ ਵਾਹਨ ਟੈਕਸ ਵਿੱਚ 25 ਫ਼ੀਸਦੀ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਲਗਭਗ 11 ਕਰੋੜ ਔਰਤਾਂ ਮੁਫ਼ਤ ਬੱਸ ਯਾਤਰਾ ਦਾ ਲਾਭ ਉਠਾ ਰਹੀਆਂ ਹਨ ਅਤੇ ਮੌਜੂਦਾ ਸਾਲ ਵਿੱਚ ਸਰਕਾਰ ਵੱਲੋਂ ਇਸ ਵਾਸਤੇ 450 ਕਰੋੜ ਰੁਪਏ ਉਪਲੱਬਧ ਕਰਵਾਏ ਗਏ ਸਨ ਅਤੇ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ।

Related posts:

MC Chandigarh's Second Day of 52nd Zero Waste Rose Festival Engages Citizens with Cultural Performan...
ਪੰਜਾਬੀ-ਸਮਾਚਾਰ
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...
Punjab Sports News
Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...
Punjab News
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...
Punjab News
'Bill Liao Inam Pao' Scheme; 2601 winners win prizes worth ₹1.52 crore: Harpal Singh Cheema
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਪੰਜਾਬੀ-ਸਮਾਚਾਰ
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...
ਮੁੱਖ ਮੰਤਰੀ ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
Punjab News
ਮੁੱਖ ਮੰਤਰੀ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
Asia Cup 2023
ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋ...
Punjab BJP
ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
See also  Police Complaint Authority Now Functional in Chandigarh: Citizens Can Lodge Grievances

Leave a Reply

This site uses Akismet to reduce spam. Learn how your comment data is processed.