ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।

LED BY CM PUNJAB GOVERNMENT INKS MOU WITH BRITISH COUNCIL TO REVERSE TREND OF BRAIN DRAIN

LED BY CM PUNJAB GOVERNMENT INKS MOU WITH BRITISH COUNCIL TO REVERSE TREND OF BRAIN DRAIN

ਇਹ ਸਮਝੌਤਾ ਨੇਪਰੇ ਚੜ੍ਹਨ ਉਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇਕ ‘ਲੈਵਲ’ ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ਉਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ਉਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ। ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।

See also  ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Related posts:

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ
Chandigarh
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
Punjab Police Arrests Big Fish Drug Smuggler Wanted In 77kg Heroin Recovery Case.
ਪੰਜਾਬੀ-ਸਮਾਚਾਰ
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ...
ਖੇਡਾਂ ਦੀਆਂ ਖਬਰਾਂ
सी टी यु विभाग में पहुंची नई 60 बस चैसी 
ਪੰਜਾਬੀ-ਸਮਾਚਾਰ
Starting from Saturday, people in villages and blocks can also avail ‘cm di yogshala’
ਪੰਜਾਬੀ-ਸਮਾਚਾਰ
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
Flood in Punjab
इंडिया अलायंस के तीन पार्षदों ने एफएंडसीसी के लिए नामांकन पत्र दाखिल किया
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ
Aam Aadmi Party
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 
ਮੁੱਖ ਮੰਤਰੀ ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 
Flood in Punjab
ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦੀ ਸਕੀਮ ਕਰੇਗੀ ਲਾਗੂ
ਪੰਜਾਬੀ-ਸਮਾਚਾਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।
ਪੰਜਾਬੀ-ਸਮਾਚਾਰ
पार्टी नेतृत्व का फ़ैसला सर्वोपरि : प्रेम गर्ग
ਪੰਜਾਬੀ-ਸਮਾਚਾਰ
मेयर कुलदीप कुमार ने पूरी ईमानदारी व साफ़-सुथरे ढंग से कराया चुनाव : डॉ. आहलूवालिया
ਪੰਜਾਬੀ-ਸਮਾਚਾਰ
See also  ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

Leave a Reply

This site uses Akismet to reduce spam. Learn how your comment data is processed.