ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਦਿੱਤਾ ਜਾ ਰਿਹਾ ਉਚੇਚਾ ਧਿਆਨ- ਬਲਕਾਰ ਸਿੰਘ

(Punjab Bureau) : ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਵਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਂਨਿਟੀ ਹਾਲ, ਪਿੰਡ ਗਿੱਲ ਵਿੱਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਿਲ ਹੈ।

Local Bodies Minister lays foundation stones of several development projects worth Rs 76 lakh

Local Bodies Minister lays foundation stones of several development projects worth Rs 76 lakh

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਲਈ ਸਿੱਧੇ ਤੌਰ ’ਤੇ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜਾਂ ਭੇਜੀਆਂ ਜਾਣ।

See also  ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋਂ ਲਏ ਗਏ ਅਨੇਕਾਂ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।

Related posts:

ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨ...
ਮੁੱਖ ਮੰਤਰੀ ਸਮਾਚਾਰ
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
ਕੇਜਰੀਵਾਲ ਦੀ ਰੈਲੀ 'ਚ 'ਆਪ' ਵਰਕਰਾਂ ਨੂੰ ਲਿਜਾਣ ਲਈ ਅਧਿਆਪਕਾਂ ਦੀ ਨਿਯੁਕਤੀ ਨਿਯਮਾਂ ਦੀ ਉਲੰਘਣਾ: ਬਾਜਵਾ
Punjab Congress
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬੀ-ਸਮਾਚਾਰ
MC Chandigarh's Second Day of 52nd Zero Waste Rose Festival Engages Citizens with Cultural Performan...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬੀ-ਸਮਾਚਾਰ
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਪੰਜਾਬੀ-ਸਮਾਚਾਰ
चण्डीगढ़वासियों की रूहों की ख़ुराक रूह फेस्ट परेड ग्राउंड में 1 मार्च से
ਪੰਜਾਬੀ-ਸਮਾਚਾਰ
ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ
ਪੰਜਾਬੀ-ਸਮਾਚਾਰ
Two Mohali Girls Make It To Air Force Academy; Training To Begin From January.
ਪੰਜਾਬੀ-ਸਮਾਚਾਰ
Minister Dr Baljit Kaur Disburses Financial assistance to 1704 children under the Sponsorship and Fo...
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ
ਪੰਜਾਬ ਸਿਹਤ ਵਿਭਾਗ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...
ਪੰਜਾਬੀ-ਸਮਾਚਾਰ
चंडीगढ़ से तीन आम आदमी पार्टी पार्षद भाजपा में शामिल।
Chandigarh
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
Uncategorized
Sh Vinay Pratap Singh, Deputy Commissioner cum Excise & Taxation Commissioner, UT Chandigarh issues ...
Punjab News
See also  ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

Leave a Reply

This site uses Akismet to reduce spam. Learn how your comment data is processed.