ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਸਥਾਨਕ ਸਰਕਾਰ ਮੰਤਰੀ ਨੇ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਕੀਤੀਆਂ ਮੀਟਿੰਗਾਂ

(Punjab Bureau) :  ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।

Local Bodies minister visits STP, CETP sites; reiterates commitment of AAP govt to clean buddha nullah

Local Bodies minister visits STP, CETP sites; reiterates commitment of AAP govt to clean buddha nullah

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।

See also  ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ ‘ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

See also  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ 

Related posts:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...

ਪੰਜਾਬੀ-ਸਮਾਚਾਰ

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਬਿਜਲੀ ਵਿਭਾਗ

ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ

ਪੰਜਾਬੀ-ਸਮਾਚਾਰ

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...

Amritsar

Jai Inder Kaur Condemns Senior Congress Leader Randeep Surjewala's Sexist Remark

ਪੰਜਾਬੀ-ਸਮਾਚਾਰ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਪੰਜਾਬੀ-ਸਮਾਚਾਰ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਐਸ.ਐਸ. ਆਹਲੂਵਾਲੀਆਂ ਨੇ 21 ਜੇ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Punjab News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...

ਪੰਜਾਬੀ-ਸਮਾਚਾਰ

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਖੇਡਾਂ ਦੀਆਂ ਖਬਰਾਂ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜਾਬੀ-ਸਮਾਚਾਰ

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

मेयर कुलदीप कुमार ने 20 हजार लीटर मुफ्त पानी और पार्किंग का एजेंडा किया पास

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ...

ਪੰਜਾਬੀ-ਸਮਾਚਾਰ

ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.