ਵਟਸਐਪ ਨੰਬਰ 7889149943 ‘ਤੇ ਨਾਗਰਿਕ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ
(Punjab Bureau) : ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ।

Local Government Minister Balkar Singh launches WhatsApp number for complaints against unauthorized colonies and constructions in Punjab.
ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਵੱਟਸਐਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਸ਼੍ਰੀ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਸ੍ਰੀ ਅਸ਼ਵਨੀ ਚੋਧਰੀ, ਸ੍ਰੀ ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਸ੍ਰੀ ਗੋਤਮ ਕੁਮਾਰ ਹਾਜ਼ਰ ਸਨ।
Related posts:
ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ
Punjab News
ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
raid on prominent paan shops in chandigarh, illegal loose cigarettes amounting Rs. 30,000 destroyed ...
ਚੰਡੀਗੜ੍ਹ-ਸਮਾਚਾਰ
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Aam Aadmi Party
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਸਮਾਚਾਰ
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा
ਪੰਜਾਬੀ-ਸਮਾਚਾਰ
ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਪੰਜਾਬੀ-ਸਮਾਚਾਰ
ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ
Punjab Sports News
UT Chandigarh allows shops to open 24x7 for benefit of traders and shopkeepers.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ
Sangrur
ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
Flood in Punjab
चंडीगढ़ संसदीय क्षेत्र के लिए मुख्य निर्वाचन अधिकारी डॉ. विजय नामदेवराव जादे ने पुष्टि की है कि वोटो...
ਪੰਜਾਬੀ-ਸਮਾਚਾਰ
Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ
Khedan Watan Punjab Diya
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...
ਪੰਜਾਬੀ-ਸਮਾਚਾਰ
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...
ਪੰਜਾਬੀ-ਸਮਾਚਾਰ