ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

– ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ
– ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
– ਕਿਹਾ, ਸੀਪੀਜ਼/ਐਸਐਸਪੀਜ਼ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਫਲੈਗ ਮਾਰਚ ਕੱਢਣ
ਚੰਡੀਗੜ੍ਹ, 8 ਮਾਰਚ:

ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।

See also  ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।

ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ
ਪੰਜਾਬੀ-ਸਮਾਚਾਰ
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...
Flood in Punjab
'ਆਪ' ਕੋਲ ਜਹਾਜ਼ ਕਿਰਾਏ 'ਤੇ ਲੈਣ ਲਈ ਫ਼ੰਡ ਹਨ ਪਰ ਮੁਆਵਜ਼ੇ ਲਈ ਨਹੀਂ: ਬਾਜਵਾ
Flood in Punjab
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਪੰਜਾਬੀ-ਸਮਾਚਾਰ
Sh. Abhijit Vijay Chaudhari, IAS Joins  Chandigarh Administration.
ਪੰਜਾਬੀ-ਸਮਾਚਾਰ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...
ਪੰਜਾਬੀ-ਸਮਾਚਾਰ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
Flood in Punjab
सी टी यु विभाग में पहुंची नई 60 बस चैसी 
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ...
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
A large number of women witness PM Narinder Modi's live program on the last day of Nari Shakti Vanda...
ਪੰਜਾਬੀ-ਸਮਾਚਾਰ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...
Flood in Punjab
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਪੰਜਾਬੀ-ਸਮਾਚਾਰ
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
See also  Punjab mulls to set up 66 solar power plants of total 264mw capacity.

Leave a Reply

This site uses Akismet to reduce spam. Learn how your comment data is processed.