25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਦੋਵੇਂ ਸੜਕਾਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
(Hoshiarpur Bureau) : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਹਿਲਪੁਰ ਵਿਖੇ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿਚ 13.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਜੇਜੋਂ ਸੜਕ ਅਤੇ 11.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਫਗਵਾੜਾ ਸੜਕ ਸ਼ਾਮਿਲ ਹਨ।
Mahilpur-Jejon road and Mahilpur-Phagwara road to be built at a cost of ₹25 crores

Mahilpur-Jejon road and Mahilpur-Phagwara road to be built at a cost of ₹25 crores

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਮਾਹਿਲਪੁਰ-ਜੇਜੋਂ ਸੜਕ ਬਹੁਤ ਮਹੱਤਵਪੂਰਨ ਸੜਕ ਹੈ, ਜੋ ਕਿ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੜਕ ਦੀ ਹਾਲਤ ਜ਼ਿਆਦਾ ਚੰਗੀ ਨਹੀਂ ਸੀ ਅਤੇ ਇਸ ਦੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਦੱਸਿਆ ਕਿ 15.12 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਸੜਕ ਨੂੰ ਮਜ਼ਬੂਤ ਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਸੜਕ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਇਸ ਸੜਕ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ।
ਇਸੇ ਤਰ੍ਹਾਂ ਮਾਹਿਲਪੁਰ ਨੂੰ ਫਗਵਾੜਾ ਨਾਲ ਜੋੜਨ ਵਾਲੀ ਸੜਕ ਵੀ ਕਾਫ਼ੀ ਮਹੱਤਵਪੂਰਨ ਹੈ ਅਤੇ ਇਸ ਸੜਕ ਦੀ ਵੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਕਿਹਾ ਕਿ 14.34 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਚੁੱਕਾ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ਅਤੇ ਇਸ ਸੜਕ ਨੂੰ ਵੀ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਸੜਕ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੜ੍ਹਸ਼ੰਕਰ ਤੋਂ ਨੰਗਲ ਅਤੇ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਨੂੰ 33 ਫੁੱਟ ਚੌੜਾ ਕਰਨ ਦੀ ਘੋਸ਼ਣਾ ਵੀ ਕੀਤੀ। 
ਸੂਬੇ ਦੇ ਬਿਜਲੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮਿਲ ਰਹੀ ਮੁਫ਼ਤ ਬਿਜਲੀ ਕਾਰਨ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 2015 ਤੋਂ ਬੰਦ ਪਈ ਪਛਵਾੜਾ ਕੋਲੇ ਦੀ ਖਾਣ ਨੂੰ ਸਾਡੀ ਸਕਰਾਰ ਨੇ ਆਉਂਦੇ ਹੀ ਖੁਲ੍ਹਵਾਇਆ ਹੈ, ਜਿਸ ਨਾਲ ਸੂਬੇ ਨੁੰ 1500 ਕਰੋੜ ਦੀ ਸਾਲਾਨਾ ਆਮਦਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਜ੍ਹਾ ਨਾਲ ਪੰਜਾਬ ਦੇ ਥਰਮਲ ਪਲਾਂਟਾਂ ਵਿਚ 45 ਦਿਨ ਦਾ ਕੋਲਾ ਰਿਜ਼ਰਵ ਪਿਆ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਸਵਾ ਸਾਲ ਦੇ ਅਰਸੇ ਵਿਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਦੀ ਗੱਡੀ ਨੂੰ ਪਟੜੀ ’ਤੇ ਲਿਆਂ ਦਿੱਤਾ ਹੈ। 
ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਅਤੇ ਚੱਬੇਵਾਲ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸੰੰਕਰ ਨੂੰ ਜੋੜਨ ਵਾਲੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹੱਲੂਵਾਲ ਅਤੇ ਹੋਰ ਇਲਾਕਿਆਂ ਵਿਚ ਜਿਨ੍ਹਾਂ ਸੜਕਾਂ ਅਤੇ ਪੁਲਾਂ ਦਾ ਨੁਕਸਾਨ ਹੋਇਆ ਸੀ, ਉਸ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਸਬੰਧ ਵਿਚ ਕੈਬਨਿਟ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ।
See also  ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

Related posts:

सुप्रीम कोर्ट की टिप्पणियों से भाजपा की एक महीने की साज़िशों को लगा बड़ा झटका

Chandigarh

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Aam Aadmi Party

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼

Khanna

AAP's hunger strike was an absolute flop show: Bajwa

ਪੰਜਾਬੀ-ਸਮਾਚਾਰ

ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਪੰਜਾਬੀ-ਸਮਾਚਾਰ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋ...

Punjab BJP

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤ...

ਪੰਜਾਬੀ-ਸਮਾਚਾਰ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਪੰਜਾਬੀ-ਸਮਾਚਾਰ

ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆ...

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

ਪੰਜਾਬ-ਵਿਜੀਲੈਂਸ-ਬਿਊਰੋ

Change of Summer OPD timings of Govt. Multi-Specialty Hospital, Sector-16, Chandigarh.

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.