ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ ‘ਤੇ ਵੱਡੀ ਕਾਰਵਾਈ

ਆਪ੍ਰੇਸ਼ਨ ਸਪਸ਼ਟ ਇਸ਼ਾਰਾ ਹੈ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

ਆਈਪੀਸੀ ਦੀ ਧਾਰਾ 420, 379, 120 ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਤਹਿਤ ਐਫ.ਆਈ.ਆਰ ਦਰਜ

(Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਅੰਮ੍ਰਿਤਸਰ ਜਿਲ੍ਹੇ ਵਿੱਚ ਸਕਾਚ ਵਿਸਕੀ ਦੇ ਗੈਰ-ਕਾਨੂੰਨੀ ਢੰਗ ਨਾਲ ਨਿਰਮਾਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖੁਫੀਆ ਜਾਣਕਾਰੀ ਮਿਲਣ ‘ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ‘ਚ ਇੱਕ ਅਹਿਮ ਅਪ੍ਰੇਸ਼ਨ ਕੀਤਾ ਗਿਆ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਮੁੱਖ ਮੁਲਜ਼ਮ ਰਾਜਵੀਰ ਸਿੰਘ ਅਤੇ ਉਸਦੇ ਸਾਥੀ ਸ਼ਿਵਮ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਹੋਰਨਾਂ ਲਈ ਵੀ ਸਪਸ਼ਟ ਇਸ਼ਾਰਾ ਹੈ ਕਿ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਰਾਬ ਦੀ ਢੋਆ-ਢੁਆਈ ‘ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

illegal liquor manufacturing unit in Amritsar

Illegal liquor manufacturing unit in Amritsar

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੂੰ ਆਪਣੇ ਖੁਫੀਆ ਨੈੱਟਵਰਕ ਰਾਹੀਂ ਅੰਮ੍ਰਿਤਸਰ ਜ਼ਿਲ੍ਹੇ ਅਤੇ ਇਸ ਦੇ ਆਸ-ਪਾਸ ਸਕਾਚ ਵਿਸਕੀ ਖਾਸ ਤੌਰ ‘ਤੇ ਇਕ ਵਿਸ਼ੇਸ਼ ਬ੍ਰਾਂਡ ਦੇ ਗੈਰ-ਕਾਨੂੰਨੀ ਉਤਪਾਦਨ ਅਤੇ ਵਿਕਰੀ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਸੂਚਨਾਵਾਂ ‘ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਦੀ ਸਿੱਧੀ ਨਿਗਰਾਨੀ ਹੇਠ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ) ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਅਤੇ ਸਬੰਧਤ ਇਲਾਕਿਆਂ ਦੀ ਵਿਆਪਕ ਨਿਗਰਾਨੀ ਅਤੇ ਪੜਤਾਲ ਕੀਤੀ।

See also  ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਸ. ਚੀਮਾ ਨੇ ਦੱਸਿਆ ਕਿ ਐਸ.ਓ.ਜੀ ਨੇ ਸਫਲਤਾਪੂਰਵਕ ਇੱਕ ਟਰੈਪ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਜਿਸ ਦੌਰਾਨ ਮੁੱਖ ਮੁਲਜ਼ਮ ਰਾਜਵੀਰ ਸਿੰਘ ਨੂੰ 10 ਪੇਟੀਆਂ ਗੈਰ-ਕਾਨੂੰਨੀ ਬੋਤਲਾਂ ਸਕਾਚ ਵਿਸਕੀ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਅਗਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਦੋ ਸਾਥੀਆਂ ਸ਼ਿਵਮ ਅਤੇ ਜਸਪਾਲ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜੋ ਖਾਸਾ, ਅੰਮ੍ਰਿਤਸਰ ਵਿਖੇ ਸਥਿਤ ਖਾਸਾ ਡਿਸਟਿਲਰੀ ਅਤੇ ਬੋਟਲਿੰਗ ਪਲਾਂਟ ਤੋਂ ਸ਼ਰਾਬ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੀ ਸਪਲਾਈ ਕਰਦੇ ਸਨ।

illegal liquor manufacturing unit in Amritsar

Illegal liquor manufacturing unit in Amritsar

ਸ. ਚੀਮਾ ਨੇ ਅੱਗੇ ਦੱਸਿਆ ਕਿ ਐਸ.ਓ.ਜੀ ਨੇ ਗ੍ਰਿਫਤਾਰ ਵਿਅਕਤੀ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ‘ਤੇ ਉਸ ਥਾਂ ਦੀ ਸ਼ਨਾਖਤ ਕੀਤੀ ਜਿੱਥੇ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾ ਰਹੀ ਸੀ, ਅਤੇ ਉਸੇ ਰਾਤ ਖਾਸਾ ਡਿਸਟਿਲਰੀ ‘ਤੇ ਛਾਪਾ ਮਾਰ ਕੇ ਇਕ ਹੋਰ ਮੁਲਜ਼ਮ ਸ਼ਿਵਮ ਜੋ ਕਿ ਡਿਸਟਿਲਰੀ ਦਾ ਮੁਲਾਜ਼ਮ ਸੀ, ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ ‘ਤੇ ਪਤਾ ਲੱਗਾ ਹੈ ਕਿ ਸ਼ਿਵਮ ਨੇ ਪਲਾਂਟ ਤੋਂ ਖਾਲੀ ਬੋਤਲਾਂ, ਢੱਕਣ, ਲੇਬਲ ਅਤੇ ਸਕਾਚ ਵਿਸਕੀ ਦੇ ਤਿਆਰ ਮਿਸ਼ਰਣ ਦੀ ਚੋਰੀ ਵਿੱਚ ਮਦਦ ਕਰਕੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਈ।

ਸ. ਚੀਮਾ ਨੇ ਕਿਹਾ ਕਿ ਦੋਸ਼ੀ ਵਿਅਕਤੀਆਂ ਨੇ ਆਪਣੇ ਢੰਗ-ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਹੈ ਕਿ ਕਿਵੇਂ ਉਹ ਗੈਰ-ਕਾਨੂੰਨੀ ਸਕਾਚ ਵਿਸਕੀ ਚੋਰੀ ਕਰਨ ਅਤੇ ਬਣਾਉਣ ਵਿਚ ਕਾਮਯਾਬ ਹੋਏ। ਉਨ੍ਹਾਂ ਕਿਹਾ ਕਿ ਮੁਲਜਮਾਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 420, 379,120ਬੀ ਅਤੇ ਆਬਕਾਰੀ ਐਕਟ ਦੀਆਂ ਹੋਰ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ ਘਰਿੰਡਾ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਪਰਦਾਫਾਸ਼ ਕਰਨ ਲਈ ਵਿਭਾਗ ਵੱਲੋਂ ਮਾਮਲੇ ਦੀ ਤਹਿ ਤੱਕ ਜਾਂਚ ਕੀਤੀ ਜਾ ਰਹੀ ਹੈ।.

See also  ‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗੈਰ-ਕਾਨੂੰਨੀ ਕਾਰਵਾਈ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਉਪਰੰਤ ਇਸ ਵਿੱਚ ਸ਼ਾਮਲ ਸਾਰਿਆ ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਉਤਪਾਦਨ ਜਨਤਕ ਸੁਰੱਖਿਆ ਲਈ ਇੱਕ ਵੱਡਾ ਖਤਰਾ ਹੈ ਅਤੇ ਇਸ ਦੇ ਨਤੀਜੇ ਵਜੋਂ ਸਰਕਾਰ ਨੂੰ ਭਾਰੀ ਮਾਲੀਆ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਲਈ ਵਚਨਬੱਧ ਹੈ।

Related posts:

Punjab Police’s Cybercrime division busts inter-state cyber financial fraud racket operating out of ...
Punjab News
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ
Khedan Watan Punjab Diya
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
BJP Mahila Morcha Condemns AAP's Undemocratic Tactics in Panchayat Elections
Punjab News
ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Flood in Punjab
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ
Punjab Crime News
Chandigarh DC Rates 2024 List Out.
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਪੰਜਾਬੀ-ਸਮਾਚਾਰ
Labour Officials to Organize Weekly Camps for Construction Workers' Registration: Anmol Gagan Mann
ਪੰਜਾਬੀ-ਸਮਾਚਾਰ
ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ
ਪੰਜਾਬ ਟਰਾਂਸਪੋਰਟ ਵਿਭਾਗ
ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ
ਪੰਜਾਬੀ-ਸਮਾਚਾਰ
ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ
Punjab Congress
See also  ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

Leave a Reply

This site uses Akismet to reduce spam. Learn how your comment data is processed.