ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ
(Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।

Meet Hayer congratulates Mansa based Archer Parneet Kaur on becoming World Champion
ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।