ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

Meet Hayer directs to complete all operations of starting commercial mining sites by September 20

Meet Hayer directs to complete all operations of starting commercial mining sites by September 20

ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।

See also  Mayor starts renovation work of Janj Ghar Sector 23 - Chandigarh.

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ।

ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰ ਐਚ.ਐਸ.ਮਹਿੰਦੀਰੱਤਾ ਤੋਂ ਇਲਾਵਾ ਐਸ.ਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਸਨ।

See also  ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

Related posts:

ਵੋਟਾਂ ਮੰਗਣ ਤੋਂ ਪਹਿਲਾਂ 'ਆਪ' ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ 'ਚ ਅਸਫ਼ਲ ਕਿਉਂ ਰਹੀ : ਬਾਜਵਾ

ਪੰਜਾਬੀ-ਸਮਾਚਾਰ

CM Bhagwat Mann led Punjab govt. Mulls providing ₹1500 financial aid, free transportation for people...

Punjab News

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬੀ-ਸਮਾਚਾਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਸਮਾਚਾਰ

आप -कांग्रेस के इशारे उखाड़ी मलोया वासियों के घर से मोदी परिवार की नेम प्लेटे-भाजपा प्रदेशाध्यक्ष जि...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤ...

Punjab Police

उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन

ਪੰਜਾਬੀ-ਸਮਾਚਾਰ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

भाजपा कार्यालय कमलम पहुंचे हरियाणा के मुख्यमंत्री नायब सैनी

ਪੰਜਾਬੀ-ਸਮਾਚਾਰ

Digital Revolution in Punjab: Sarpanchs, Nambardars & Mcs Empowered to Verify Applications Online

ਪੰਜਾਬੀ-ਸਮਾਚਾਰ

चंडीगढ़ से तीन आम आदमी पार्टी पार्षद भाजपा में शामिल।

Chandigarh

Punjab Raj Bhavan celebrates Odisha Foundation Day.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬ...

Aam Aadmi Party

ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com

ਪੰਜਾਬੀ-ਸਮਾਚਾਰ

CM announces to develop Hussainiwala border as a state of the art tourist destination

ਪੰਜਾਬੀ-ਸਮਾਚਾਰ

मेयर चुनाव में लोकतंत्र की हत्या करने और करवाने वालों का बीजेपी क्यों दे रही साथ: डॉ. एसएस आहलूवालिय...

ਪੰਜਾਬੀ-ਸਮਾਚਾਰ

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼ 

ਪੰਜਾਬੀ-ਸਮਾਚਾਰ
See also  ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Leave a Reply

This site uses Akismet to reduce spam. Learn how your comment data is processed.