ਫ਼ਲਾਇੰਗ ਸਕੁਐਡ ਨੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਸਣੇ ਸਵਾਰੀਆਂ ਨੂੰ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰ ਫੜੇ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਾਰੇ ਛਾਪਿਆਂ ਵਿੱਚ ਜਿੱਥੇ 5 ਲੀਟਰ ਡੀਜ਼ਲ ਚੋਰੀ ਕਰਦੇ ਡਰਾਈਵਰ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ, ਉਥੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਵਾਲੇ ਦੋ ਕੰਡਕਟਰਾਂ ਸਮੇਤ ਅਣਅਧਿਕਾਰਤ ਰੂਟ ‘ਤੇ ਚੱਲਣ ਵਾਲੀਆਂ ਪੰਜ ਬੱਸਾਂ ਨੂੰ ਰਿਪੋਰਟ ਕੀਤਾ ਗਿਆ ਹੈ।

Punjab Transport Minister S. Laljit Singh Bhullar

Punjab Transport Minister S. Laljit Singh Bhullar

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸ੍ਰੀ ਝਾੜ ਸਾਹਿਬ ਵਿਖੇ ਚੈਕਿੰਗ ਦੌਰਾਨ ਰੋਡਵੇਜ਼/ਪਨਬੱਸ ਡਿਪੂ ਲੁਧਿਆਣਾ ਦੀ ਬੱਸ ਨੰਬਰ ਪੀ.ਬੀ-10-ਡੀ.ਐਮ 8073 ਵਿੱਚੋਂ ਤੇਲ ਚੋਰੀ ਕਰਦਿਆਂ ਡਰਾਈਵਰ ਚਰਨਜੀਤ ਸਿੰਘ ਨੂੰ ਰੰਗੇ-ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਮੌਕੇ ਤੋਂ 5 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੈਰਾਨਾ (ਉੱਤਰ ਪ੍ਰਦੇਸ਼) ਵਿਖੇ ਫ਼ਲਾਇੰਗ ਸਕੁਐਡ ਨੇ ਚੈਕਿੰਗ ਕੀਤੀ ਅਤੇ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ.ਬੀ-65-ਬੀ.ਬੀ 8852 ਦੇ ਕੰਡਕਟਰ ਲਖਵਿੰਦਰ ਸਿੰਘ ਨੂੰ ਸਵਾਰੀਆਂ ਤੋਂ 845 ਰੁਪਏ ਲੈ ਕੇ ਟਿਕਟਾਂ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ ਜਦਕਿ ਖਮਾਣੋਂ ਵਿਖੇ ਚੈਕਿੰਗ ਦੌਰਾਨ ਪੰਜਾਬ ਰੋਡਵਜ਼/ਪਨਬਸ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4398 ਦੇ ਡਰਾਈਵਰ ਲਖਵਿੰਦਰ ਸਿੰਘ ਅਤੇ ਕੰਡਕਟਰ ਸਤਨਾਮ ਸਿੰਘ ਨੂੰ ਖਮਾਣੋਂ ਬੱਸ ਅੱਡੇ ‘ਤੇ ਬੱਸ ਨਾ ਰੋਕਣ ਅਤੇ 8 ਸਵਾਰੀਆਂ ਛੱਡ ਜਾਣ ਕਾਰਨ ਵਿਭਾਗ ਨੂੰ 510 ਰੁਪਏ ਵਿੱਤੀ ਨੁਕਸਾਨ ਪਹੁੰਚਾਉਣ ਲਈ ਰਿਪੋਰਟ ਕੀਤਾ ਗਿਆ ਹੈ।

See also  ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਖੰਨਾ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-06-ਬੀ.ਬੀ 3756 ਤੇ ਬੱਸ ਨੰਬਰ ਪੀ.ਬੀ-06 ਬੀ.ਬੀ 5356, ਸਰਹਿੰਦ ਵਿਖੇ ਬੱਸ ਨੰਬਰ ਪੀ.ਬੀ-02-ਈ.ਜੀ 1037, ਗੁਰਾਇਆ ਵਿਖੇ ਬੱਸ ਨੰਬਰ ਪੀ.ਬੀ-06 ਬੀ.ਸੀ 0206 ਅਤੇ ਉੱਚਾ ਪਿੰਡ ਵਿਖੇ ਚੈਕਿੰਗ ਦੌਰਾਨ ਬੱਸ ਨੰਬਰ ਪੀ.ਬੀ-46-ਐਮ 9304 ਨੂੰ ਅਣ-ਅਧਿਕਾਰਤ ਰੂਟਾਂ ‘ਤੇ ਚਲਦਾ ਪਾਇਆ ਗਿਆ। ਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

Related posts:

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Aam Aadmi Party

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

Sh. Abhijit Vijay Chaudhari, IAS Joins  Chandigarh Administration.

ਪੰਜਾਬੀ-ਸਮਾਚਾਰ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

स्वास्थ्य कारणों और संक्रमण से बचाव के लिए सावधानी अछूत करार नहीं दी जा सकतीः किरण खेर

ਪੰਜਾਬੀ-ਸਮਾਚਾਰ

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਬਿਜਲੀ ਵਿਭਾਗ

ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ...

Flood in Punjab

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬੀ-ਸਮਾਚਾਰ

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਟਰਾਂਸਪੋਰਟ ਵਿਭਾਗ

Free CTU Bus Services for Women on Raksha Bandhan

Chandigarh

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।

ਪੰਜਾਬੀ-ਸਮਾਚਾਰ
See also  ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

Leave a Reply

This site uses Akismet to reduce spam. Learn how your comment data is processed.