ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 168 ਰਾਹਤ ਕੈਂਪ ਸਰਗਰਮ, 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਤੋਂ ਹੋਏ ਪ੍ਰਭਾਵਿਤ, 35 ਲੋਕਾਂ ਦੀ ਮੌਤ, 15 ਜ਼ਖਮੀ

(Punjab Bureau) : ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ 250, ਲੁਧਿਆਣਾ ਵਿੱਚੋਂ 300, ਮੁਹਾਲੀ ਵਿੱਚੋਂ 1400, ਐਸ.ਬੀ.ਐਸ. ਨਗਰ ਵਿੱਚੋਂ 200, ਫ਼ਤਿਹਗੜ੍ਹ ਸਾਹਿਬ ਵਿੱਚੋਂ 600, ਤਰਨਤਾਰਨ ਵਿੱਚੋਂ 241, ਜਲੰਧਰ ਵਿੱਚੋਂ 670, ਕਪੂਰਥਲਾ ਵਿੱਚੋਂ 380, ਫਿਰੋਜ਼ਪੁਰ ਵਿੱਚੋਂ 5400, ਸੰਗਰੂਰ ਵਿੱਚੋਂ 263, ਫਾਜ਼ਿਲਕਾ ਵਿੱਚੋਂ 17 ਅਤੇ ਮਾਨਸਾ ਜ਼ਿਲ੍ਹੇ ਦੇ 33 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

file photo

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 8 ਵਜੇ ਤੱਕ 1422 ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16 ਕੈਂਪ ਪਟਿਆਲਾ, 16 ਰੂਪਨਗਰ ਅਤੇ 7 ਮੋਗਾ ਵਿੱਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ਵਿੱਚ 3, ਮੁਹਾਲੀ ਵਿੱਚ 1, ਐਸ.ਬੀ.ਐਸ. ਨਗਰ ਵਿੱਚ 2, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 18, ਹੁਸ਼ਿਆਰਪੁਰ ਵਿੱਚ 3, ਤਰਨਤਾਰਨ ਵਿੱਚ 7, ਜਲੰਧਰ ਵਿੱਚ 38, ਕਪੂਰਥਲਾ ਵਿੱਚ 8, ਫਾਜ਼ਿਲਕਾ ਵਿੱਚ 2 ਅਤੇ ਮਾਨਸਾ ਵਿਖੇ 20 ਰਾਹਤ ਕੈਂਪ ਲਗਾਏ ਗਏ ਹਨ।

See also  ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸਮੇਤ 18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 35 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 3 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1728 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4283 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 437 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 7551 ਹੈ।

See also  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,420, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 3800 ਪੈਕੇਟ ਵੰਡੇ ਗਏ ਹਨ

Related posts:

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
Flood in Punjab
ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ
ਪੰਜਾਬੀ-ਸਮਾਚਾਰ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਪੰਜਾਬੀ-ਸਮਾਚਾਰ
ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...
Amritsar
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਬਾਜਵਾ ਨੇ 9 ਵਿਧਾਇਕਾਂ ਨੂੰ ਮੁਅੱਤਲ ਕਰਨ 'ਤੇ ਸਪੀਕਰ ਦੀ ਕੀਤੀ ਨਿੰਦਾ
ਪੰਜਾਬੀ-ਸਮਾਚਾਰ
Cm Calls Upon People To Follow Teachings Of Sri Guru Tegh Bahadur Ji
ਪੰਜਾਬੀ-ਸਮਾਚਾਰ
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
Bajwa terms the Election Manifesto of the Congress as revolutionary
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ
Punjab Crime News
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬੀ-ਸਮਾਚਾਰ
ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ
ਪੰਜਾਬ-ਵਿਜੀਲੈਂਸ-ਬਿਊਰੋ
ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ
Punjab Congress
See also  भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी

Leave a Reply

This site uses Akismet to reduce spam. Learn how your comment data is processed.