ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ
27 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
ਕਈ ਇਲਾਕਿਆਂ ਵਿਚ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ‘ਚ ਲੋਕਾਂ ਦੀ ਗਿਣਤੀ ਘਟੀ
ਹੜ੍ਹ ਕਾਰਣ 357 ਘਰਾਂ ਨੂੰ ਨੁਕਸਾਨ, 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ
(Punjab Bureau) : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

Punjab CM Bhagwant Mann
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ। ਇਕ ਦਿਨ ਵਿਚ 5543 ਓਪੀਡੀ ਹੈ।
ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।
ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ। ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।
Related posts:
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
Lok Sabha elections 2024: Punjab Police fully geared up to ensure free, fair and peaceful polls- DGP...
ਪੰਜਾਬੀ-ਸਮਾਚਾਰ
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
Amritsar
चंडीगढ़ प्रशासन ने राष्ट्रीय आपदा प्रबंधन प्राधिकरण के सहयोग से मॉक भूकंप अभ्यास का सफलतापूर्वक आयोज...
ਪੰਜਾਬੀ-ਸਮਾਚਾਰ
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
Aam Aadmi Party
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Punjab News
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...
Punjab News
चंडीगढ़ में पीने के पानी को लेकर बड़ा खुलासा, 35,220 मीटर खराब!
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀ...
ਪੰਜਾਬੀ-ਸਮਾਚਾਰ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ
ਪੰਜਾਬੀ-ਸਮਾਚਾਰ
Finance Minister Harpal Singh Cheema Directs Administrative Secretaries to Boost Capital Creation an...
ਪੰਜਾਬੀ-ਸਮਾਚਾਰ
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ
ਪੰਜਾਬੀ-ਸਮਾਚਾਰ
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
सेक्टर 38 वेस्ट और 38 के लाइट पॉइंट पर वेरका दूध के ट्रक और एक एक्टिवा चालक की भिड़ंत
ਪੰਜਾਬੀ-ਸਮਾਚਾਰ