ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼ 

ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ 
27 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
ਕਈ ਇਲਾਕਿਆਂ ਵਿਚ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ‘ਚ ਲੋਕਾਂ ਦੀ ਗਿਣਤੀ ਘਟੀ 
ਹੜ੍ਹ ਕਾਰਣ 357 ਘਰਾਂ ਨੂੰ ਨੁਕਸਾਨ, 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ 
(Punjab Bureau) : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। 

Punjab CM Bhagwant Mann

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ।   ਇਕ ਦਿਨ ਵਿਚ 5543 ਓਪੀਡੀ ਹੈ। 
ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। 
ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ।  ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ। 
See also  ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Related posts:

चंडीगढ़ के प्रशासक के सलाहकार श्री राजीव वर्मा की अध्यक्षता में एक बैठक में चंडीगढ़ प्रशासन के विभाग...

ਪੰਜਾਬੀ-ਸਮਾਚਾਰ

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੁੱਖ ਮੰਤਰੀ ਸਮਾਚਾਰ

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय

ਪੰਜਾਬੀ-ਸਮਾਚਾਰ

The State BJP President has been issued a show cause notice by the Returning Officer, Mr. Vinay Prat...

ਪੰਜਾਬੀ-ਸਮਾਚਾਰ

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

Punjab News

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...

ਪੰਜਾਬੀ-ਸਮਾਚਾਰ

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।

ਪੰਜਾਬੀ-ਸਮਾਚਾਰ

ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ-ਮੁੱਖ ਮੰਤਰੀ

ਸਕੂਲ ਸਿੱਖਿਆ ਸਮਾਚਾਰ

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ

ਖੇਡਾਂ ਦੀਆਂ ਖਬਰਾਂ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਪੰਜਾਬੀ-ਸਮਾਚਾਰ

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.