ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

ਚੰਡੀਗੜ੍ਹ, 22 ਅਗਸਤ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਇੱਕ ਜੀਵਨ ਭਰ ਦਾ ਸਫ਼ਰ ਹੈ ਜੋ ਜਨਮ ਤੋਂ ਸ਼ੁਰੂ ਹੁੰਦਾ ਹੈ ਅਤੇ ਮੌਤ ਤੱਕ ਜਾਰੀ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇੱਕ ਲੈਕਚਰਾਰ ਦੇ ਤੌਰ ‘ਤੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਇਹ ਸਿੱਖਣ ਦਾ ਜਨੂੰਨ ਹੀ ਹੈ ਜੋ ਉਨ੍ਹਾਂ ਨੂੰ ਅੱਜ ਦੇ ਸਥਾਨ ਤੱਕ ਲੈ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਅਕਤੀ ਦੀ ਆਰਥਿਕਤਾ ਦਾ ਸਿੱਖਿਆ ਵਿੱਚ ਮਾਮੂਲੀ ਭੂਮਿਕਾ ਹੁੰਦੀ ਹੈ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਹੁਨਰ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਮੁਹਾਰਤ ਲਈ ਯਤਨ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਵਿੱਚ ਮੁਹਾਰਤ ਹਾਸਲ ਕਰਨ ਲਈ ਡੂੰਘਾਈ ਨਾਲ ਅਧਿਐਨ ਅਤੇ ਖੋਜ ਜ਼ਰੂਰੀ ਹੈ ਅਤੇ ਸਖ਼ਤ ਮਿਹਨਤ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ ਕਰਕੇ ਆਪਣੇ ਮਾਤਾ-ਪਿਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ।

See also  Punjab mulls to set up 66 solar power plants of total 264mw capacity.

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹੋਰਨਾਂ ਦੀ ਮਦਦ ਕਰਨ ਅਤੇ ਸਮਾਜ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚੀ ਸਫਲਤਾ ਸਿਰਫ ਨਿੱਜੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਨਹੀਂ ਬਲਕਿ ਦੂਜਿਆਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਅਸੀਂ ਨਾ ਸਿਰਫ਼ ਦੂਜਿਆਂ ਨੂੰ ਮੁਸ਼ਕਲ ਵਿੱਚ ਉਭਾਰਦੇ ਹਾਂ ਬਲਕਿ ਹਮਦਰਦੀ ਅਤੇ ਬਰਾਬਰੀ ਵਾਲਾ ਸਮਾਜ ਵੀ ਸਿਰਜਦੇ ਹਾਂ।

ਪ੍ਰੋ: ਨਮਿਤਾ ਗੁਪਤਾ ਵੱਲੋਂ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਦੀ ਨਵੀਂ ਚੇਅਰਪਰਸਨ ਵਜੋਂ ਅਹੁਦਾ ਸੰਭਾਲਣ ਮੌਕੇ ਡਾ: ਉਪਨੀਤ ਕੌਰ ਮਾਂਗਟ ਨੂੰ ਵਿਦਾਇਗੀ ਦੇਣ ਮੌਕੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਭਾਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇੰਨ੍ਹਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਵਰਗੀ ਵਿਸ਼ਵ ਪੱਧਰੀ ਸੰਸਥਾ ਵਿੱਚ ਪੜ੍ਹਾਈ ਕਰਨ ਦੇ ਮਿਲੇ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਹਰ ਕੋਈ ਇੰਨੇ ਭਾਗਾਂ ਵਾਲਾ ਨਹੀਂ ਹੁੰਦਾ ਕਿ ਅਜਿਹੀ ਸਿੱਖਿਆ ਪ੍ਰਾਪਤ ਕਰ ਸਕੇ।

See also  ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

Related posts:

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ

Punjab Crime News

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

Education Minister facilitates meeting of 1158 Assistant Professor Union with Attorney General

Punjab News

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

Special Mega Employment Camps Across Punjab to Empower Women: Dr. Baljit Kaur

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

Uncategorized

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

Punjab News

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

Punjab News

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

Aam Aadmi Party

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਕੁਲਤਾਰ ਸਿੰਘ ਸੰਧਵਾ...

ਸਕੂਲ ਸਿੱਖਿਆ ਸਮਾਚਾਰ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬੀ-ਸਮਾਚਾਰ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ...

ਪੰਜਾਬੀ-ਸਮਾਚਾਰ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.