ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

ਕਿਹਾ, ਸਤੰਬਰ ਤੱਕ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ

(Punjab Bureau) : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

Punjab Power Minister Harbhajan Singh ETO

Punjab Power Minister Harbhajan Singh ETO

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ ‘ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

See also  ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀ.ਐਸ.ਟੀ.ਸੀ.ਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ, ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀ.ਐਸ.ਟੀ.ਸੀ.ਐਲ. ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਅੱਗ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ।

See also  ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ. ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

Related posts:

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ
ਪੰਜਾਬੀ-ਸਮਾਚਾਰ
Punjab mulls to set up 66 solar power plants of total 264mw capacity.
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵ...
ਪੰਜਾਬੀ-ਸਮਾਚਾਰ
Road Closed Alert - Dividing road Sector 50/51 on Vikas Marg, Chandigarh would be closed on 17.05.20...
ਪੰਜਾਬੀ-ਸਮਾਚਾਰ
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋ...
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਸ਼ਮੂਲੀਅਤ ਦੇ ਕੈਨੇਡੀਅਨ ਦੋਸ਼ਾਂ ਨੂੰ ਕੀਤਾ ਖਾਰਜ
Khalistani In Canada
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ
Uncategorized
ਕਿਰਤ ਵਿਭਾਗ ਪੰਜਾਬ ਨੇ "ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ" ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ
ਪੰਜਾਬੀ-ਸਮਾਚਾਰ
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
Aam Aadmi Party
भारतीय स्टेट बैंक भाजपा के भ्रष्टाचार को छुपा रहा है - कांग्रेस
ਚੰਡੀਗੜ੍ਹ-ਸਮਾਚਾਰ
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ
ਪੰਜਾਬੀ-ਸਮਾਚਾਰ
ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
ਪੰਜਾਬੀ-ਸਮਾਚਾਰ
Mayor starts renovation work of Janj Ghar Sector 23 - Chandigarh.
ਪੰਜਾਬੀ-ਸਮਾਚਾਰ
चंडीगढ़ संसदीय क्षेत्र के लिए मुख्य निर्वाचन अधिकारी डॉ. विजय नामदेवराव जादे ने पुष्टि की है कि वोटो...
ਪੰਜਾਬੀ-ਸਮਾਚਾਰ
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
लोकसभा चुनाव के लिए सार्वजनिक अवकाश की घोषणा।
Punjab News
See also  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.