ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 22 ਫਰਵਰੀ

ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ ‘ਤੇ ਹੱਤਿਆ ਕੀਤੇ ਜਾਣ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ ‘ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“

ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, “ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ।

See also  ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ ‘ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ।

ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Related posts:

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Aam Aadmi Party

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਪੰਜਾਬੀ-ਸਮਾਚਾਰ

नींद की बीमारी से बचाव के लिए लोगों को किया जागरूक 

ਪੰਜਾਬੀ-ਸਮਾਚਾਰ

ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...

ਪੰਜਾਬ-ਵਿਜੀਲੈਂਸ-ਬਿਊਰੋ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party

चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।

Punjab News

Canal water to be supplied to Kishangarh for the first time in history - Mayor inaugurates project

Aam Aadmi Party

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...

ਪੰਜਾਬੀ-ਸਮਾਚਾਰ

ਪੰਜਾਬ ‘ਚ ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ
See also  ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

Leave a Reply

This site uses Akismet to reduce spam. Learn how your comment data is processed.