ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ

– ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼

– ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ

ਚੰਡੀਗੜ੍ਹ, 25 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ ‘ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।


ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ ‘ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ।

ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ।

See also  ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਹੈਲਪਲਾਈਨ 1930 ਇੱਕ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਹੈ, ਜਿਸ ਦੀ ਮਦਦ ਨਾਲ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਵੱਲੋਂ ਇਸ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਪੀੜਤਾਂ ਵੱਲੋਂ ਜਮ੍ਹਾ ਕਰਵਾਏ ਪੈਸਿਆਂ ਨੂੰ ਫਰੀਜ਼ ਕਰ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਦਰਪੇਸ਼ ਚੁਣੌਤੀਆਂ ਅਤੇ ਸਾਈਬਰ ਕਰਾਈਮ ਹੈਲਪਲਾਈਨ 1930 ਰਾਹੀਂ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ 1930 ਹੈਲਪਲਾਈਨ ਨੰਬਰ ‘ਤੇ ਅਜਿਹੀਆਂ ਸਾਈਬਰ ਧੋਖਾਧੜੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ 1930 ਹੈਲਪਲਾਈਨ ਨੰਬਰ ਨੂੰ ਬੈਂਕਾਂ ਦੇ ਅੰਦਰ ਤੇ ਬਾਹਰ ਫਲੈਕਸ ਬੋਰਡਾਂ ਜਾਂ ਪੋਸਟਰਾਂ ‘ਤੇ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਆਪਣੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਦਰਸਾਉਣ ਲਈ ਵੀ ਕਿਹਾ ਗਿਆ ਹੈ।

ਏਡੀਜੀਪੀ ਨੇ ਕਿਹਾ ਕਿ ਬੈਂਕਾਂ ਨੂੰ ਸਮਾਂਬੱਧ ਢੰਗ ਨਾਲ ਸ਼ੱਕੀ ਬੈਂਕ ਖਾਤਿਆਂ ਬਾਰੇ ਯੂਪੀਆਈ/ਇੰਟਰਨੈੱਟ ਬੈਂਕਿੰਗ ਲੌਗ, ਬੈਂਕ ਸਟੇਟਮੈਂਟਾਂ, ਏਟੀਐਮ ਫੁਟੇਜ ਅਤੇ ਕੇਵਾਈਸੀ ਦਸਤਾਵੇਜ਼ ਮੁਹੱਈਆ ਕਰਵਾ ਕੇ ਅਜਿਹੇ ਕੇਸਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਖਾਤੇ ਖੋਲ੍ਹਣ ਤੋਂ ਰੋਕਣ ਲਈ ਬੈਂਕਾਂ ਨੂੰ ਨਵੇਂ ਬੈਂਕ ਖਾਤੇ ਖੋਲ੍ਹਣ ਸਮੇਂ ਘਰਾਂ ਦੇ ਪਤਿਆਂ ਦੀ ਵਿਅਕਤੀਗਤ ਤੌਰ ‘ਤੇ ਤਸਦੀਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ 1930 ਹੈਲਪਲਾਈਨ ਰਾਹੀਂ ਸ਼ੱਕੀ ਬੈਂਕ ਖਾਤਿਆਂ ਵਿੱਚ ਲੱਗਭੱਗ 20 ਕਰੋੜ ਰੁਪਏ ਫਰੀਜ਼ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ ਲਗਭਗ 1.5 ਕਰੋੜ ਰੁਪਏ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਦੀ ਮਦਦ ਨਾਲ ਪੀੜਤਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ।

See also  ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ

ਦੱਸਣਯੋਗ ਹੈ ਕਿ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਲਈ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਅਤੇ ਮਾਮਲਿਆਂ ਦੀ ਜਾਂਚ ਦੌਰਾਨ ਮਦਦ ਦਾ ਭਰੋਸਾ ਦਿੱਤਾ ਗਿਆ।

Related posts:

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...
ਪੰਜਾਬੀ-ਸਮਾਚਾਰ
ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌ...
Fazilka
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਸੁਨੀਲ ਜਾਖੜ ਵੱਲੋਂ ਭਗਵੰਤ ਮਾਨ ਤੇ ਤਿੱਖਾ ਹਮਲਾ
ਪੰਜਾਬੀ-ਸਮਾਚਾਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ
Flood in Punjab
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...
Aam Aadmi Party
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...
Punjab Police
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...
ਸਕੂਲ ਸਿੱਖਿਆ ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...
ਪੰਜਾਬੀ-ਸਮਾਚਾਰ
कुण्डी कनेकक्शन से मनीष तिवारी की जनसभा हो रही थी रोशन, भाजपा ने दी लिखित शिकायत
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ...
ਮੁੱਖ ਮੰਤਰੀ ਸਮਾਚਾਰ
ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
Flood in Punjab
Rotational irrigation programme for Kharif season released
Punjab News
ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ
Chandigarh
Chandigarh DC Rates 2024 List Out.
ਪੰਜਾਬੀ-ਸਮਾਚਾਰ
See also  पार्टी नेतृत्व का फ़ैसला सर्वोपरि : प्रेम गर्ग

Leave a Reply

This site uses Akismet to reduce spam. Learn how your comment data is processed.