ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵਿੰਦਰ ਕੁਮਾਰ ਪੁੱਤਰ ਸ੍ਰੀ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਸ੍ਰੀਮਤੀ ਜਸਵੀਰ ਕੌਰ ਪੁੱਤਰੀ ਸ੍ਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

Dr. baljeet kaur

Dr. baljeet kaur

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਇਸ ਅਧਾਰ ਤੇ ਉਸ ਨੇ ਬੀ.ਐਸਸੀ(ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੋਕਰੀ ਪ੍ਰਾਪਤ ਕੀਤੀ ਹੋਈ ਹੈ।
ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

See also  ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜਿਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਬਲਵਿੰਦਰ ਕੁਮਾਰ ਅਤੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਬਲਵਿੰਦਰ ਕੁਮਾਰ ਅਤੇ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐਸ.ਏ.ਐਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।

See also  ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

CM assails union government for failing to securing interests of Indian players at the Olympics.

ਪੰਜਾਬੀ-ਸਮਾਚਾਰ

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...

Punjab News

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

Aam Aadmi Party

Chandigarh DC Rates 2024 List Out.

ਪੰਜਾਬੀ-ਸਮਾਚਾਰ

ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

ਪੰਜਾਬੀ-ਸਮਾਚਾਰ

भाजपा सरकार प्रभुराम की बात तो करती है लेकिन बातो को मानती नही - विधायक नीरज शर्मा।

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂ...

ਪੰਜਾਬੀ-ਸਮਾਚਾਰ

ਖੁਸ਼ਕਿਸਮਤ ਹਾਂ ਕਿ ਮੈਨੂੰ ਅਯੋਧਿਆ ਵਿੱਚ ਸ਼੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ: ਐਮ.ਪੀ. ਪ੍ਰਨੀ...

ਪੰਜਾਬੀ-ਸਮਾਚਾਰ

Finance Minister Harpal Singh Cheema Directs Administrative Secretaries to Boost Capital Creation an...

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...

Flood in Punjab

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਪੰਜਾਬੀ-ਸਮਾਚਾਰ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

Flood in Punjab

ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ

Punjab News

झारखंड के 51 छात्रों ने की राज्यपाल से मुलाकात

ਪੰਜਾਬੀ-ਸਮਾਚਾਰ

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਪੰਜਾਬੀ-ਸਮਾਚਾਰ

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...

ਪੰਜਾਬੀ-ਸਮਾਚਾਰ
See also  ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

Leave a Reply

This site uses Akismet to reduce spam. Learn how your comment data is processed.