ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ

ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਨ ‘ਤੇ ਜ਼ੋਰ ਦਿੱਤਾ ਹੈ ਅਤੇ ਉਦਯੋਗ ਇਸ ਦਾ ਬਹੁਤ ਅਹਿਮ ਹਿੱਸਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰੋਲਰ ਫਲੋਰ ਮਿੱਲਰਜ਼ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ‘ਦ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ। ਮੰਤਰੀ ਨੇ ਇਸ ਗੱਲ ‘ਤੇ ਵੀ ਖੁਸ਼ੀ ਜ਼ਾਹਰ ਕੀਤੀ ਕਿ 30 ਸਾਲਾਂ ਬਾਅਦ ਪੰਜਾਬ ਵਿੱਚ ਅਜਿਹਾ ਸਮਾਗਮ ਕਰਵਾਇਆ ਜਾ ਰਿਹਾ ਹੈ।

Punjab Government fully committed to boost industry in state to accelerate pace of development: Lal Chand Kataruchak

Punjab Government fully committed to boost industry in state to accelerate pace of development: Lal Chand Kataruchak

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਜ਼ਬੂਤ ਉਦਯੋਗਿਕ ਖੇਤਰ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਚਲਾਉਂਦਾ ਹੈ ਸਗੋਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਰੋਲਰ ਫਲੋਰ ਮਿੱਲ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਰੋਲਰ ਫਲੋਰ ਮਿਲਿੰਗ ਇੰਡਸਟਰੀ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵੀ ਰੱਖੀਆਂ ਜਿਨ੍ਹਾਂ ਵਿੱਚ ਸਾਰੀਆਂ ਮੰਡੀਆਂ ਲਈ ਇੱਕ ਹੀ ਲਾਇਸੈਂਸ ਲੈਣ ਲਈ ਬੈਂਕ ਗਾਰੰਟੀ ਦੀ ਸ਼ਰਤ ਨੂੰ ਹਟਾਉਣ, ਉਦਯੋਗ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਗਠਿਤ ਕਰਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਅਤੇ ਉਦਯੋਗ ਦੀ ਬਿਹਤਰ ਭਾਈਵਾਲੀ ਅਤੇ ਕਣਕ ਦੀਆਂ ਵਿਸ਼ੇਸ਼ ਕਿਸਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਤਿਆਰ ਅਤੇ ਲਾਗੂ ਕਰਨ ਬਾਰੇ ਮੰਗ ਸ਼ਾਮਲ ਹੈ। ਦੋਵਾਂ ਮੰਤਰੀਆਂ ਨੇ ਮੰਗਾਂ ਨੂੰ ਬਿਹਤਰ ਢੰਗ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

See also  चंडीगढ़ नगर निगम में वरिष्ठ उपमहापौर और उपमहापौर के लिए चुनाव ।

ਇਸ ਮੌਕੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਪੰਜਾਬ ਤੋਂ ਧਰਮਿੰਦਰ ਸਿੰਘ ਗਿੱਲ (ਪ੍ਰਧਾਨ), ਅਨਿਲ ਪੋਪਲੀ (ਮੀਤ ਪ੍ਰਧਾਨ), ਦੀਨਮ ਸੂਦ (ਜਨਰਲ ਸਕੱਤਰ), ਵਿਪਨ ਮਿੱਤਲ (ਵਿੱਤ ਸਕੱਤਰ) ਅਤੇ ਸ਼ੁਭਮ ਗੋਇਲ (ਜੁਆਇੰਟ ਸਕੱਤਰ) ਸ਼ਾਮਲ ਸਨ। ਮੀਟਿੰਗ ਵਿੱਚ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ ਇੰਡੀਆ ਤੋਂ ਪ੍ਰਮੋਦ ਕੁਮਾਰ ਐਸ. (ਪ੍ਰਧਾਨ); ਨਵਨੀਤ ਚਿਤਲਾਂਗੀਆ (ਸੀਨੀਅਰ ਮੀਤ ਪ੍ਰਧਾਨ), ਰੋਹਿਤ ਖੇਤਾਨ (ਆਨਰੇਰੀ ਸਕੱਤਰ) ਅਤੇ ਧਰਮਿੰਦਰ ਜੈਨ ਹਾਜ਼ਰ ਸਨ।

Related posts:

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੀਆਂ 24 ਪੰਚਾਇਤਾਂ ਨੂੰ ‘ਉੱਤਮ ਪਿੰਡ’ ਦਾ ਰਾਜ ਪੱਧਰੀ ਐਵਾਰਡ 

Punjab News

ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕ...

Punjab News

ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਸਕੂਲ ਸਿੱਖਿਆ ਸਮਾਚਾਰ

Punjab Defence Services Welfare Minister Mohinder Bhagat Pays Tributes to Martyrs On Armed Forces Fl...

ਪੰਜਾਬੀ-ਸਮਾਚਾਰ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਬਾਜਵਾ ਨੇ ਪੰਜਾਬੀ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

ਪੰਜਾਬ ਟਰਾਂਸਪੋਰਟ ਵਿਭਾਗ

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਪੰਜਾਬੀ-ਸਮਾਚਾਰ

ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

ਪੰਜਾਬੀ-ਸਮਾਚਾਰ

All BJP councillors are united for mayor election in Chandigarh: Atul Garg

Chandigarh

Senior Citizens Felicitated on International Day of Older Persons.

Chandigarh

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਪੰਜਾਬੀ-ਸਮਾਚਾਰ

MC Chandigarh takes tough stand against defaulters.

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...

Punjab Crime News

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

ਪੰਜਾਬੀ-ਸਮਾਚਾਰ

कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...

Punjab News
See also  ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

Leave a Reply

This site uses Akismet to reduce spam. Learn how your comment data is processed.