ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 16 ਫਰਵਰੀ

ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

See also  ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Related posts:

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Punjab News

ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...

ਪੰਜਾਬੀ-ਸਮਾਚਾਰ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...

Punjab News

ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ...

Amritsar

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਮੁੱਖ ਮੰਤਰੀ ਸਮਾਚਾਰ

ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼; ਛੁੱਟ...

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...

ਮੁੱਖ ਮੰਤਰੀ ਸਮਾਚਾਰ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

Uncategorized

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

ਪੰਜਾਬੀ-ਸਮਾਚਾਰ

मानसून के सीजन में बिजली गई तो 0172-4639999 नंबर पर करें शिकायत।

ਚੰਡੀਗੜ੍ਹ-ਸਮਾਚਾਰ

Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ

Khedan Watan Punjab Diya

Fire team rescues a couple from drowning under the railway bridge Ind. area Phase-I

Flood in Chadigarh

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Punjab News

ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....

ਪੰਜਾਬੀ-ਸਮਾਚਾਰ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Flood in Punjab

बॉटलिंग प्लांट में अवैध गतिविधियों के खिलाफ आबकारी विभाग ने की कार्यवाही।

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.