ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਜੀ ਦੇ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ – ਸਥਾਨਕ ਸਰਕਾਰਾਂ ਮੰਤਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸਰਕਾਰੀ ਨੌਕਰੀ ਲਈ ਚੁਣੇ ਗਏ ਲੋੜਵੰਦ ਪਰਿਵਾਰਾਂ ਦੇ 25 ਨੌਜਵਾਨਾਂ ਨੂੰ ਸਨਮਾਨਿਤ ਕੀਤਾ

ਮੁਫ਼ਤ ਕੋਚਿੰਗ ਦੇਣ ਲਈ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੀ ਵੀ ਕੀਤੀ ਸ਼ਲਾਘਾ

(Punjab Bureau) : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਜ਼ੋਰ ਦੇ ਕੇ ਕਿ ਕਿਹਾ ਕਿ ਸਿੱਖਿਆ ਹਰੇਕ ਵਰਗ ਦੇੇ ਵਿਕਾਸ ਦਾ ਆਧਾਰ ਹੁੰਦੀ ਹੈ।

Punjab government is striving hard to fulfil Dr BR Ambedkar’s dream of quality education.

ਸਥਾਨਕ ਪੁਲਿਸ ਲਾਈਨਜ਼ ਵਿਖੇ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ‘ਤੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਰਚੇਤਾ ਡਾ.ਬੀ.ਆਰ.ਅੰਬੇਦਕਰ ਜੀ ਨੇ ਸਮਾਜ ਵਿੱਚ ਬਦਲਾਅ ਲਿਆਉਣ ਲਈ ਸਿੱਖਿਆ ਨੂੰ ਹੀ ਇੱਕ ਹਥਿਆਰ ਦੱਸਿਆ ਸੀ।

ਕੈਬਨਿਟ ਮੰਤਰੀ ਨੇ ਅੱਗੇ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਨੂੰ ਇਹ ਸੱਚੀ ਸਰਧਾਂਜਲੀ ਹੋਵੇਗੀ ਜੇਕਰ ਹਰ ਕੋਈ ਸਿੱਖਿਆ ਪ੍ਰਾਪਤ ਕਰੇਗਾ ਕਿਉਂਕਿ ਉਨ੍ਹਾਂ ਸਿੱਖਿਆ ‘ਤੇ ਬਹੁਤ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਪਣੇ ਵਿੱਦਿਅਕ ਜੀਵਨ ਵਿੱਚ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਡਾ. ਅੰਬੇਡਕਰ ਜੀ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ ਅਤੇ ਆਪਣੀ ਪੜ੍ਹਾਈ ਪੂਰੀ ਕੀਤੀ। ਬਾਅਦ ਵਿੱਚ, ਉਨ੍ਹਾਂ ਸੰਵਿਧਾਨ ਦਾ ਖਰੜਾ ਤਿਆਰ ਕੀਤਾ ਜੋ ਹੁਣ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਕਰਨੀ ਚਾਹੀਦੀ ਹੈ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਲਈ ਬਦਲਾਅ ਲਿਆਉਣਾ ਚਾਹੀਦਾ ਹੈ।

See also  ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਸਥਾ ਤੋਂ ਕੋਚਿੰਗ ਲੈ ਕੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ 25 ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਆਮ ਲੋਕਾਂ ਨੂੰ ਵੀ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

See also  ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

Related posts:

Punjab CEO Sibin C to hold 2nd Facebook Live to interact with people on May 17

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...

Aam Aadmi Party

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ

ਪੰਜਾਬੀ-ਸਮਾਚਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Flood in Punjab

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰ...

Flood in Punjab

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...

ਚੰਡੀਗੜ੍ਹ-ਸਮਾਚਾਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬੀ-ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

Leave a Reply

This site uses Akismet to reduce spam. Learn how your comment data is processed.