ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

Dr Baljeet Kaur

Dr Baljeet Kaur

ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਆਪਣਾ ਯੋਗਦਾਨ ਪਾ ਸਕਣ।

See also  ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ 07 ਅਗਸਤ 2023 ਤੱਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓ. ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤੱਕ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ਵਿੱਚੋਂ ਸਟੇਟ ਲੈਵਲ ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਿਤ ਕੀਤਾ ਜਾਵੇਗਾ।

See also  ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

Related posts:

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

Flood in Punjab

अनुराग ठाकुर 12 मार्च को चंडीगढ़ से प्रोजेक्ट खेलो इनिडा राइजिंग टैलेंट आइडेंटिफिकेशन (कीर्ति) योजना...

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦ...

ਪੰਜਾਬੀ-ਸਮਾਚਾਰ

ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟਾਂ ਨਾ ਦੇਣ ਵਾਲਾ ਕੰਡ...

ਪੰਜਾਬੀ-ਸਮਾਚਾਰ

Digital Revolution in Punjab: Sarpanchs, Nambardars & Mcs Empowered to Verify Applications Online

ਪੰਜਾਬੀ-ਸਮਾਚਾਰ

पंजाब विश्वविद्यालय में 10वीं वार्षिक महिला कलाकार प्रदर्शनी 2024

ਪੰਜਾਬੀ-ਸਮਾਚਾਰ

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...

ਪੰਜਾਬੀ-ਸਮਾਚਾਰ

चंडीगढ़ प्रशासन ने अतिक्रमित सरकारी भूमि का सर्वेक्षण किया शुरू।

ਪੰਜਾਬੀ-ਸਮਾਚਾਰ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...

ਪੰਜਾਬੀ-ਸਮਾਚਾਰ

ਵਿਰੋਧੀ ਧਿਰ ਦੇ ਨੇਤਾ ਨੇ ਸਰਕਾਰ ਨੂੰ ਐਸਮਾ ਲਾਗੂ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

Punjab Congress

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Punjab News

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 202...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਪੰਜਾਬੀ-ਸਮਾਚਾਰ

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

Aam Aadmi Party

ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ

Punjab Crime News

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ
See also  ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

Leave a Reply

This site uses Akismet to reduce spam. Learn how your comment data is processed.