ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਐਂਬੂਲੈਂਸ ਲਈ ਰਸਤਾ ਦੇਣ, ਆਪਣੇ ਵਾਹਨਾਂ ਵਿੱਚ ਫਸਟ ਏਡ ਕਿੱਟ ਰੱਖਣ ਦੀ ਕੀਤੀ ਅਪੀਲ

(Punjab Bureau) : ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਮੱਦੇਨਜ਼ਰ ‘ਗੋਲਡਨ ਆਵਰ’ ਦੀ ਸੁਚੱਜੀ ਵਰਤੋਂ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਦੇ ਹਿੱਸੇ ਵਜੋਂ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਸਾਰੇ ਸੜਕ ਹਾਦਸਾ ਪੀੜਤਾਂ ਦਾ ਮੁਫਤ ਇਲਾਜ ਕਰਨ ਦਾ ਫੈਸਲਾ ਕੀਤਾ ਹੈ। ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਰੂਪ ਵਿਚ ਜ਼ਖਮੀ ਵਿਅਕਤੀ ਨੂੰ ਲੋੜੀਂਦੀ ਦੇਖਭਾਲ ਦਿੱਤੀ ਜਾਵੇ ਤਾਂ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

PUNJAB GOVT TO OFFER FREE TREATMENT TO ROAD ACCIDENT VICTIMS DURING FIRST 48 HOURS

PUNJAB GOVT TO OFFER FREE TREATMENT TO ROAD ACCIDENT VICTIMS DURING FIRST 48 HOURS

ਇਹ ਜਾਣਾਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕਿਹਾ, “ ਭਾਵੇਂ ਵਿਅਕਤੀ ਕਿਥੋਂ ਦਾ ਵੀ ਰਹਿਣ ਵਾਲਾ ਹੋਵੇ, ਪੰਜਾਬ ਸਰਕਾਰ ਵਲੋਂ ਸੜਕ ਦੁਰਘਟਨਾ ਦੇ ਸਾਰੇ ਪੀੜਤਾਂ ਨਾਲ ਇੱਕੋ ਸਮਾਨ ਸਲੂਕ ਕੀਤਾ ਜਾਵੇਗਾ ਅਤੇ ਹਾਦਸੇ ਦੇ ਪਹਿਲੇ 48 ਘੰਟਿਆਂ ਦੌਰਾਨ ਨਿੱਜੀ ਹਸਪਤਾਲਾਂ ਸਮੇਤ ਨੇੜਲੇ ਹਸਪਤਾਲਾਂ ਵਿੱਚ ਮੁਫਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲੇ 48 ਘੰਟਿਆਂ ਵਿੱਚ ਕਰਵਾਏ ਇਲਾਜ ਦਾ ਸਾਰਾ ਖਰਚਾ ਸਰਕਾਰ ਦੁਆਰਾ ਅਦਾ ਕੀਤਾ ਜਾਵੇਗਾ।

ਡਾ: ਬਲਬੀਰ ਸਿੰਘ ਇੱਥੇ ਮਗਸੀਪਾ ਵਿਖੇ ਲੀਡ ਏਜੰਸੀ ਆਨ ਰੋਡ ਸੇਫਟੀ ਵੱਲੋਂ ਕਰਵਾਈ ਸੜਕ ਸੁਰੱਖਿਆ ਬਾਰੇ ਦੋ ਰੋਜ਼ਾ ਵਰਕਸ਼ਾਪ ਅਤੇ ਟਰੇਨਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨਾਲ ਲੀਡ ਏਜੰਸੀ ਆਨ ਰੋਡ ਸੇਫਟੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ, ਏਡੀਜੀਪੀ ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਮ”ੌਨੀਸ਼ ਕੁਮਾਰ ਵੀ ਮੌਜੂਦ ਸਨ। ਅਗਾਮੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜੋ ਕਿ ਅੰਤਿਮ ਪੜਾਅ ’ਤੇ ਹੈ, ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਹਸਪਤਾਲ ਅਧਿਕਾਰੀ ਜਾਂ ਪੁਲਿਸ ਵੱਲੋਂ, ਉਦੋਂ ਤੱਕ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਆਪਣੀ ਮਰਜ਼ੀ ਨਾਲ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

See also  ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਸਿਸਟਮ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੀਆਂ ਐਂਬੂਲੈਂਸਾਂ ਨੂੰ ਓਲਾ/ਊਬਰ ਵਾਂਗ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਐਮਰਜੈਂਸੀ ਸਮੇਂ ਲੋਕ 15 ਮਿੰਟ ਜਾਂ ਇਸ ਤੋਂ ਵੀ ਘੱਟ ਸਮੇਂ ਵਿੱਚ ਐਂਬੂਲੈਂਸ ਦੀਆਂ ਸੇਵਾਵਾਂ ਲੈ ਸਕਣ। ਉਹਨਾਂ ਅੱਗੇ ਕਿਹਾ ਕਿ ਅਸੀਂ ਰਾਜ ਮਾਰਗਾਂ ’ਤੇ ਸਥਿਤ ਸਰਕਾਰੀ ਹਸਪਤਾਲਾਂ ਦੀ ਵੀ ਸ਼ਨਾਖ਼ਤ ਕਰ ਰਹੇ ਹਾਂ ਤਾਂ ਜੋ ਮਜ਼ਬੂਤ ਕ੍ਰਿਟੀਕਲ ਕੇਅਰ ਯੂਨਿਟਾਂ ਦੀ ਸਥਾਪਨਾ ਕਰਕੇ ਲੋਕ ਸਰਕਾਰੀ ਸਿਹਤ ਸਹੂਲਤਾਂ ’ਤੇ ਵਿਸ਼ਵ ਪੱਧਰੀ ਇਲਾਜ ਸਹੂਲਤਾਂ ਦਾ ਲਾਭ ਲੈ ਸਕਣ।

ਸਿਹਤ ਮੰਤਰੀ ਨੇ ਲੋਕਾਂ ਨੂੰ ‘ਐਂਬੂਲੈਂਸ ਨੂੰ ਰਾਹ ਦਿਉ’ ਅਤੇ ਆਪਣੇ ਵਾਹਨਾਂ ਵਿੱਚ ਹਮੇਸ਼ਾ ‘ਫਸਟ ਏਡ ਕਿੱਟ’ ਰੱਖਣ ਦੀ ਵੀ ਅਪੀਲ ਕੀਤੀ ਕਿਉਂਕਿ ਇਹ ਛੋਟੀ ਜਿਹੀ ਪਹਿਲ ਕਿਸੇ ਦੀ ਜਾਨ ਬਚਾ ਸਕਦੀ ਹੈ। ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਆਰ. ਵੈਂਕਟ. ਰਤਨਮ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਰਾਜ ਵਿੱਚ ਸੜਕਾਂ ’ਤੇ ਸੁਰੱਖਿਅਤ ਸੜਕਾਂ, ਸੜਕ ਤੇ ਚਲਾਉਣ ਯੋਗ ਵਾਹਨਾਂ ਅਤੇ ਸਹੀ ਢੰਗ ਨਾਲ ਸਿਖਲਾਈ ਪ੍ਰਾਪਤ ਡਰਾਈਵਰਾਂ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂਕਿ ਇਹ ਕਿਸੇ ਵੀ ਸੜਕ ਸੁਰੱਖਿਆ ਲਈ ਜ਼ਰੂਰੀ ਸ਼ਰਤਾਂ ਹਨ। ਉਨ੍ਹਾਂ ਨੇ ਇੱਕ ਅਜਿਹਾ ਤੰਤਰ ਵਿਕਸਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਜੋ ਸਾਰੇ ਦੁਰਘਟਨਾ ਪੀੜਤਾਂ ਨੂੰ ਤੁਰੰਤ ਐਮਰਜੈਂਸੀ ਦੇਖਭਾਲ ਪ੍ਰਦਾਨ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਟਰੌਮਾ ਕੇਅਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਸਿਖਲਾਈ ਦੇਣ ਲਈ ਪੀਜੀਆਈ ਨਾਲ ਸਮਝੌਤਾ ਕਰੇਗੀ।

See also  Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Environment Department

ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਪੰਜਾਬ ’ਸੜਕ ਸੁਰੱਖਿਆ ਬਲ-ਸੜਕ ਸੁਰੱਖਿਆ ਨੂੰ ਸਮਰਪਿਤ ਵਿਸ਼ੇਸ਼ ਟੀਮ’ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਵੇਂ ਹਾਈ-ਟੈਕ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਪੁਲਿਸ ਕਰਮਚਾਰੀਆਂ ਲਈ ਵੱਖਰੀ ਵਰਦੀ ਤਿਆਰ ਕੀਤੀ ਗਈ ਹੈ । ਉਹਨਾਂ ਕਿਹਾ , “ਸਾਨੂੰ ਪੂਰੀ ਆਸ ਹੈ ਕਿ ਰਾਜ ਸਰਕਾਰ ਦੀ ਇਹ ਵੱਡੀ ਪਹਿਲਕਦਮੀ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ”। ਇਸ ਦੌਰਾਨ ਰਾਜ ਦੇ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ ਨੇ ਵਰਕਸ਼ਾਪ ਵਿੱਚ ਹਾਜ਼ਰ ਲੋਕਾਂ ਨੂੰ ਮਾਸਟਰ ਟਰੇਨਰ ਬਣਨ ਅਤੇ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਸਿੱਖੀਆਂ ਗੱਲਾਂ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਪ੍ਰੇਰਿਤ ਕੀਤਾ।

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ
ਪੰਜਾਬੀ-ਸਮਾਚਾਰ
ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ 'ਚ ਧੂੜ ਫੱਕ਼ ਰਿਹਾ ਹੈ: ਬਾਜਵਾ
ਪੰਜਾਬੀ-ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਪੰਜਾਬੀ-ਸਮਾਚਾਰ
ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ 'ਆਪ' ਦੀ ਆਲੋਚਨਾ ਕੀਤੀ
Flood in Punjab
ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
ਮੁੱਖ ਮੰਤਰੀ ਸਮਾਚਾਰ
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...
ਪੰਜਾਬੀ-ਸਮਾਚਾਰ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਪੰਜਾਬੀ-ਸਮਾਚਾਰ
No air travel and star hotels for officers on tour to Delhi : Purohit
ਚੰਡੀਗੜ੍ਹ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
भाजपा के कुलजीत सिंह संधू वरिष्ठ उप महापौर , तथा राजेंद्र शर्मा उपमहापौर के लिए फिर से प्रत्याशी
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪੰਜਾਬੀ-ਸਮਾਚਾਰ
एक साल से पूरा नहीं हुआ सड़कों और चौराहे की मरम्मत का काम
ਚੰਡੀਗੜ੍ਹ-ਸਮਾਚਾਰ
Punjab State Child Rights Protection Commission to take strict action in School Gate Incident involv...
ਪੰਜਾਬੀ-ਸਮਾਚਾਰ
Punjab Horticulture Department gears up to boost silk production in the state.
ਪੰਜਾਬੀ-ਸਮਾਚਾਰ
ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Moga
ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ
Khedan Watan Punjab Diya
ਜਾਖੜ ਦੀ ਭਗਵੰਤ ਮਾਨ ਨੂੰ ਸਲਾਹ, ਲੋਕ ਮਸਲਿਆਂ ਦੇ ਹੱਲ ਲਈ ਵਿਧਾਨ ਸਭਾ ਹੀ ਉਚਿਤ ਮੰਚ - PunjabSamachar.com
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
See also  Rakhri Bonanza to Ladies by Cm, Announces to Fill 3000 New Posts Of Anganwadi Workers - punjabsamachar.com

Leave a Reply

This site uses Akismet to reduce spam. Learn how your comment data is processed.