ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ 

1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ, ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ 
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ।  ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।
punjab-samachar-com-logo
ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੁਣ ਤੱਕ ਓਪੀਡੀ ਦੀ ਗਿਣਤੀ 1,14,580 ਤੱਕ ਪੁੱਜ ਗਈ ਹੈ।
ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1475 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1277 ਲੋਕ ਰਹਿ ਰਹੇ ਹਨ। 
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ। 

Related posts:

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਪੰਜਾਬ ਟਰਾਂਸਪੋਰਟ ਵਿਭਾਗ

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋ...

ਪੰਜਾਬੀ-ਸਮਾਚਾਰ

MC Chandigarh opens seventh ‘Rupee Store’ at sector 56.

ਪੰਜਾਬੀ-ਸਮਾਚਾਰ

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...

Barnala

चिल्ड्रेन ट्रैफिक पार्क, सेक्टर 23, चंडीगढ़, 20.04.2024 (शनिवार) को बंद रहेगा

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab News

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

Flood in Punjab

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ...

Flood in Punjab

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

ਪੰਜਾਬੀ-ਸਮਾਚਾਰ

उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन

ਪੰਜਾਬੀ-ਸਮਾਚਾਰ

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...

ਪੰਜਾਬੀ-ਸਮਾਚਾਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

ਸਕੂਲ ਸਿੱਖਿਆ ਸਮਾਚਾਰ

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਪੰਜਾਬੀ-ਸਮਾਚਾਰ

Amritsar robbery case: daughter of victim’s driver, her fiancé among 7 held; ₹41.40l, 800gm gold rec...

ਪੰਜਾਬੀ-ਸਮਾਚਾਰ

चंडीगढ़ शहर को देश का नंबर 1 शहर बनाया जाएगा: मेयर कुलदीप कुमार

ਪੰਜਾਬੀ-ਸਮਾਚਾਰ
See also  चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।

Leave a Reply

This site uses Akismet to reduce spam. Learn how your comment data is processed.