264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

• ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ

• ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ

• ਪੰਜਾਬ ਵਿੱਚ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 8 ਅਗਸਤ:

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ।

ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

See also  होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੌਕਤ ਰੌਏ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Related posts:

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਪੰਜਾਬੀ-ਸਮਾਚਾਰ

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

Punjab News

चंडीगढ़ शिक्षा विभाग की गलतियों के कारण व चंडीगढ प्रशासन की इच्छाशक्ति की कमी से सैकड़ों डायरेक्ट का...

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...

Punjab News

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪੰਜਾਬੀ-ਸਮਾਚਾਰ

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

MC Chandigarh issues comprehensive rainy season advisory.

Chandigarh

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

Punjab News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ

ਪੰਜਾਬੀ-ਸਮਾਚਾਰ

लोकसभा चुनाव के लिए सार्वजनिक अवकाश की घोषणा।

Punjab News

चंडीगढ़ हाउसिंग बोर्ड ने 16 फ्लैटों के लाइसेंस रद्द किए, और भी लाइसेंस रद्द किए जाएंगे रद्द।

ਪੰਜਾਬੀ-ਸਮਾਚਾਰ

सांस्कृतिक मामलों के विभाग और टैगोर थिएटर सोसाइटी द्वारा 11वें अंतर्राष्ट्रीय कठपुतली महोत्सव का आयो...

Chandigarh

BJP Mahila Morcha President Demands Action Against Drug Menace in Jalandhar - Hands over a memorandu...

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਪੰਜਾਬੀ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾ...

Shiromani Akali Dal

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ...

ਪੰਜਾਬੀ-ਸਮਾਚਾਰ
See also  2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

Leave a Reply

This site uses Akismet to reduce spam. Learn how your comment data is processed.