ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ
(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ ) ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ–ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ– ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ। ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।
Related posts:
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
Aam Aadmi Party
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
Chief Secretary holds meeting with Deputy Commissioners and Local Government officials to make citie...
Punjab News
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ
ਮੁੱਖ ਮੰਤਰੀ ਸਮਾਚਾਰ
ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ
ਅਪਰਾਧ ਸਬੰਧਤ ਖਬਰ
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸਕੂਲ ਸਿੱਖਿਆ ਸਮਾਚਾਰ
डेली वेज वर्कर्स को जल्द मिलेगा छठे वेतनमान का लाभ.
ਪੰਜਾਬੀ-ਸਮਾਚਾਰ
Governor inaugurates the 52nd Rose Festival 2024, a Zero Waste Three-Day Show organized by MC Chandi...
Punjab News
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ
ਮੁੱਖ ਮੰਤਰੀ ਸਮਾਚਾਰ
लोकसभा चुनाव के लिए सार्वजनिक अवकाश की घोषणा।
Punjab News
Contractual Employees Policy regarding engagement of employees on direct contract in the departments...
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
ਪੰਜਾਬ-ਵਿਜੀਲੈਂਸ-ਬਿਊਰੋ
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ
ਪੰਜਾਬੀ-ਸਮਾਚਾਰ
ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
Flood in Punjab
ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ
Flood in Punjab
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਪੰਜਾਬ ਟਰਾਂਸਪੋਰਟ ਵਿਭਾਗ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡ...
ਪੰਜਾਬੀ-ਸਮਾਚਾਰ



