ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗੈਂਗਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵ

ਆਪਰੇਸ਼ਨ ਹਾਲੇ ਜਾਰੀ, ਹੋਰ ਬਰਾਮਦਗੀ ਦੀ ਆਸ: ਏ.ਆਈ.ਜੀ. ਨਵਜੋਤ ਸਿੰਘ ਮਾਹਲ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

punjab-samachar-com-logo

ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

See also  ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ । ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

ਡੀਜੀਪੀ ਨੇ ਕਿਹਾ ਕਿ ਅਗਲੀਆਂ -ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। ਇਸ ਪੁਖਤਾ ਜਾਣਕਾਰੀ ਤੋਂ ਬਾਅਦ, ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ। ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।

See also  ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

Related posts:

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
Punjab News
पंजाब विश्वविद्यालय में 10वीं वार्षिक महिला कलाकार प्रदर्शनी 2024
ਪੰਜਾਬੀ-ਸਮਾਚਾਰ
Mann government failed to comply with SC guidelines on illegal liquor: Bajwa 
ਪੰਜਾਬੀ-ਸਮਾਚਾਰ
ਵਿਜੀਲੈਂਸ ਵੱਲੋਂ ਸੂਬਾ ਪੱਧਰ ਉੱਤੇ ਸਰਕਾਰੀ ਹਸਪਤਾਲਾਂ ਦੀ ਚੈਕਿੰਗ; ਡੋਪ ਟੈਸਟ ਦੀ ਪ੍ਰਕਿਰਿਆ 'ਚ ਬੇਨਿਯਮੀਆਂ ਮਿਲੀਆਂ
ਪੰਜਾਬੀ-ਸਮਾਚਾਰ
सेक्टर-38 की दो मंज़िला मार्केट की बदहाली देख भौचक्के रह गए पवन बंसल, दुकानदारों को मिल रहे 24-32 ला...
ਪੰਜਾਬੀ-ਸਮਾਚਾਰ
झारखंड के 51 छात्रों ने की राज्यपाल से मुलाकात
ਪੰਜਾਬੀ-ਸਮਾਚਾਰ
ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ
Aam Aadmi Party
Before seeking votes, AAP should answer why it failed to fulfil promises: Bajwa 
ਪੰਜਾਬੀ-ਸਮਾਚਾਰ
Act tough on illegal flow of liquor, cash and smuggling of drugs to conduct smooth elections, ECI to...
ਪੰਜਾਬੀ-ਸਮਾਚਾਰ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦਾ ਲੋਕਾਂ ਅਤੇ ਪੁਲਿਸ ਦਰਮਿਆਨ ਫ਼ਾਸਲਾ ਖ਼ਤਮ ਕਰਨ ਲਈ ਨਿਵੇਕਲਾ ਉਪਰਾਲਾ
ਮੁੱਖ ਮੰਤਰੀ ਸਮਾਚਾਰ
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ
ਪੰਜਾਬੀ-ਸਮਾਚਾਰ
Blessed To Pay My Obeisance at Sri Ram Mandir in Ayodhya: MP Preneet Kaur
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਅਪਰਾਧ ਸਬੰਧਤ ਖਬਰ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ
ਪੰਜਾਬੀ-ਸਮਾਚਾਰ
Evening Water Supply at low pressure on 12th April.
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ 'ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ
ਪੰਜਾਬੀ-ਸਮਾਚਾਰ
भाजपा के अल्प संख्यक मोर्चा के नवनियुक्त लोकसभा प्रभारी डा.असलम पहुंचे भाजपा प्रदेश कार्यालय
ਪੰਜਾਬੀ-ਸਮਾਚਾਰ
ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
Flood in Punjab
*ਅਮਨ ਅਰੋੜਾ ਵੱਲੋਂ ਭਵਿੱਖ ਨੂੰ ਬਚਾਉਣ ਲਈ ਨਵੀਨਤਮ ਊਰਜਾ ਕੁਸ਼ਲ ਤਕਨੀਕਾਂ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ*
Aam Aadmi Party
See also  ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ

Leave a Reply

This site uses Akismet to reduce spam. Learn how your comment data is processed.