ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ

ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।


ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ। ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਮਦਦ ਕਰਦੇ ਹਨ।

See also  ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Related posts:

19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ

Flood in Punjab

राज्यपाल ने पंजाब राजभवन में वन महोत्सव-2024 का किया उद्घाटन।

ਪੰਜਾਬੀ-ਸਮਾਚਾਰ

कांग्रेस में है देश के लिए शहादत देने की परंपरा, भाजपा में नहीं: तिवारी

ਪੰਜਾਬੀ-ਸਮਾਚਾਰ

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...

Punjab News

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ...

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...

ਪੰਜਾਬੀ-ਸਮਾਚਾਰ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Punjab News

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

Chandigarh

होटल माउंटव्यू पर, 500 रुपये की विशेष थाली ऑफर के साथ नवरात्रि मनाते हैं।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਅਪਰਾਧ ਸਬੰਧਤ ਖਬਰ

ਵਿਦਿਆਰਥੀਆਂ ਨੂੰ ਨਿਊ ਇੰਡੀਆ @2047 ਲਈ ਇੱਕ ਬਲੂਪ੍ਰਿੰਟ ਤਿਆਰ ਕਰਨਾ ਚਾਹੀਦਾ ਹੈ”: ਉਪ-ਰਾਸ਼ਟਰਪਤੀ - punjabsamachar....

ਚੰਡੀਗੜ੍ਹ-ਸਮਾਚਾਰ

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Aam Aadmi Party

अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

ਪੰਜਾਬੀ-ਸਮਾਚਾਰ

ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ

ਪੰਜਾਬੀ-ਸਮਾਚਾਰ

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ

Punjab Sports News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸਿਪ ਅਧੀਨ 183 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.