ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ

ਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ ਲਈ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ। ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

See also  ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ 86 ਵਿਅਕਤੀ ਗ੍ਰਿਫਤਾਰ

ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।

Related posts:

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ
Punjab News
उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...
ਪੰਜਾਬੀ-ਸਮਾਚਾਰ
ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬੀ-ਸਮਾਚਾਰ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ
ਪੰਜਾਬੀ-ਸਮਾਚਾਰ
Punjab Police’s Cybercrime division busts inter-state cyber financial fraud racket operating out of ...
Punjab News
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ
ਪੰਜਾਬ ਟਰਾਂਸਪੋਰਟ ਵਿਭਾਗ
ਆਬਕਾਰੀ ਤੇ ਕਰ ਵਿਭਾਗ ਵੱਲੋਂ ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਯੂਨਿਟ 'ਤੇ ਵੱਡੀ ਕਾਰਵਾਈ
Amritsar
ਪੰਜਾਬ ਸਰਕਾਰ ਵੱਲੋਂ ਕੋਚਾਂ ਨੂੰ ਵੱਡਾ ਤੋਹਫ਼ਾ, ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕੀਤਾ
ਖੇਡਾਂ ਦੀਆਂ ਖਬਰਾਂ
ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ
ਪੰਜਾਬੀ-ਸਮਾਚਾਰ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
ਖੇਡਾਂ ਦੀਆਂ ਖਬਰਾਂ
ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 
Flood in Punjab
19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ
ਪੰਜਾਬੀ-ਸਮਾਚਾਰ
यूटी सचिवालय घेराव से पहले माननीय सेक्रेटरी पर्सनल आईएएस अजय चगती ने कोऑर्डिनेशन कमेटी के प्रतिनिधिम...
ਪੰਜਾਬੀ-ਸਮਾਚਾਰ
ਪੰਜਾਬ ਦੇ ਖੰਨਾ 'ਚ NRI ਦੀ ਪਤਨੀ ਦਾ ਕਤਲ, ਬੇਸਮੈਂਟ 'ਚੋਂ ਮਿਲੀ ਲਾਸ਼
Khanna
Bussiness tycoons hails industrial friendly policies of Punjab CM.
Punjab News
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ
Amritsar
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
Flood in Punjab
See also  ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

Leave a Reply

This site uses Akismet to reduce spam. Learn how your comment data is processed.