ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

– ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ

ਚੰਡੀਗੜ੍ਹ, 24 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’।

See also  Cm Calls Upon People To Follow Teachings Of Sri Guru Tegh Bahadur Ji

ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ।

ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

Related posts:

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

Flood in Punjab

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਪੰਜਾਬ ਟਰਾਂਸਪੋਰਟ ਵਿਭਾਗ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼...

Punjab News

Digital Revolution in Punjab: Sarpanchs, Nambardars & Mcs Empowered to Verify Applications Online

ਪੰਜਾਬੀ-ਸਮਾਚਾਰ

Sh. Abhijit Vijay Chaudhari, IAS Joins  Chandigarh Administration.

ਪੰਜਾਬੀ-ਸਮਾਚਾਰ

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ...

Punjab Police

सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल

ਪੰਜਾਬੀ-ਸਮਾਚਾਰ

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...

Manipur violence

ਪੰਜਾਬ ਪੁਲਿਸ ਵੱਲੋਂ 2023 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ; ਫਿਰੋਜ਼ਪੁਰ ਤੋਂ 77.8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲ...

Punjab Police

ਪਠਾਨਕੋਟ ਜ਼ਮੀਨ ਘੁਟਾਲਾ : ਬਾਜਵਾ ਨੇ ਕਟਾਰੂਚੱਕ ਤੋਂ ਅਸਤੀਫ਼ਾ ਅਤੇ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ

ਪੰਜਾਬੀ-ਸਮਾਚਾਰ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ : ਮੁੱਖ ਮੰ...

ਮੁੱਖ ਮੰਤਰੀ ਸਮਾਚਾਰ

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਪੰਜਾਬੀ-ਸਮਾਚਾਰ

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਪੰਜਾਬੀ-ਸਮਾਚਾਰ

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

Education Minister Harjot Singh Bains   congratulates the 77  teachers selected for Teacher's State ...

ਪੰਜਾਬੀ-ਸਮਾਚਾਰ

Minister Dr Baljit Kaur Disburses Financial assistance to 1704 children under the Sponsorship and Fo...

ਪੰਜਾਬੀ-ਸਮਾਚਾਰ

एक साल से पूरा नहीं हुआ सड़कों और चौराहे की मरम्मत का काम

ਚੰਡੀਗੜ੍ਹ-ਸਮਾਚਾਰ

चंडीगढ़ प्रशासक के सलाहकार राजीव वर्मा का किया स्वागत और यूटी कर्मचारियों की मांगों पर की चर्चा।

Punjab News

Leave a Reply

This site uses Akismet to reduce spam. Learn how your comment data is processed.