ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ : ਡੀਜੀਪੀ ਗੌਰਵ ਯਾਦਵ

ਨਸ਼ਾ ਤਸਕਰੀ ਦੇ ਇਸ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ

(Amritsar Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਅਤੇ ਉਨ੍ਹਾਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਾਉਕੇ, ਘਰਿੰਡਾ, ਅੰਮ੍ਰਿਤਸਰ ; ਦਿਲਬਾਗ ਸਿੰਘ ਉਰਫ਼ ਮਨੂ ਪਿੰਡ ਰਜਾਤਲ , ਘਰਿੰਡਾ, ਅੰਮ੍ਰਿਤਸਰ ਅਤੇ ਮਨੀਪਾਲ ਸਿੰਘ ਉਰਫ਼ ਮਨੀ ਵਾਸੀ ਪਿੰਡ ਛੀਨਾ ਸ਼ਬਾਜਪੁਰ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਹੈ, ਜਿਸ ਵਿੱਚ ਉਕਤ ਵਿਅਕਤੀ ਸਫ਼ਰ ਕਰ ਰਹੇ ਸਨ।

PUNJAB POLICE RECOVER 12-KG HEROIN FROM AMRITSAR; THREE DRUG-SMUGGLERS HELD

PUNJAB POLICE RECOVER 12-KG HEROIN FROM AMRITSAR; THREE DRUG-SMUGGLERS HELD

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਇਸ ਦੀ ਡਿਲੀਵਰੀ ਕਰਨ ਜਾ ਰਹੇ ਹਨ। ਇਸ ’ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡ ਬਹਿੜਵਾਲ ਨੇੜੇ ਨਾਕਾ ਲਗਾ ਕੇ ਵਿਸ਼ੇਸ਼ ਚੈਕਿੰਗ ਕੀਤੀ । ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ’ਚ ਬੈਠੇ ਵਿਅਕਤੀਆਂ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ , ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਕੁੱਲ 12 ਕਿਲੋ ਹੈਰੋਇਨ, ਜਿਸ ਵਿੱਚ 2-2 ਕਿਲੋ ਦੇ ਤਿੰਨ ਪੈਕਟ, ਜੋ ਉਨ੍ਹਾਂ ਨੇ ਲੱਕ ਦੁਆਲੇ ਪਰਨੇ ’ਚ ਬੰਨ੍ਹੇ ਹੋਏ ਸਨ, 6 ਕਿਲੋ ਦਾ ਇੱਕ ਪੈਕਟ ਗੱਡੀ ਵਿੱਚ ਰੱਖਿਆ ਸੀ , ਬਰਾਮਦ ਕੀਤੀ ਹੈ।

See also  ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਖਿਲਾਫ ਕਈ ਅਪਰਾਧਿਕ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਤਸਕਰਾਂ ਅਤੇ ਜਿਨ੍ਹਾਂ ਨੇ ਇਹ ਖੇਪ ਹਾਸਲ ਕਰਨੀ ਸੀ, ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਬਰਾਮਦਗੀ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 142 ਮਿਤੀ 9/8/2023 ਨੂੰ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

See also  ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

Related posts:

Khedan Watan Punjab Diya : 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ ਕੀਤੀਆਂ ਸ਼ਾਮਲ

Khedan Watan Punjab Diya

26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

Flood in Punjab

झारखंड के 51 छात्रों ने की राज्यपाल से मुलाकात

ਪੰਜਾਬੀ-ਸਮਾਚਾਰ

मुफ्त पानी-पार्किंग का प्रस्ताव खारिज करने के लिए आम आदमी पार्टी ने राज्यपाल की आलोचना की

Aam Aadmi Party

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪੰਜਾਬੀ-ਸਮਾਚਾਰ

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।

ਪੰਜਾਬੀ-ਸਮਾਚਾਰ

सी टी यु विभाग में पहुंची नई 60 बस चैसी 

ਪੰਜਾਬੀ-ਸਮਾਚਾਰ

Punjab State Child Rights Protection Commission to take strict action in School Gate Incident involv...

ਪੰਜਾਬੀ-ਸਮਾਚਾਰ

​​The Department sensitised the stakeholders regarding implementation of the Excise Policy from 1st ...

ਪੰਜਾਬੀ-ਸਮਾਚਾਰ

ਮਾਨ ਬਿਨਾਂ ਗਿਰਦਾਵਰੀ ਦੇ ਰਾਹਤ ਦੇਣ ਵਿੱਚ ਅਸਫਲ ਰਹੇ ਜਿਵੇਂ ਕਿ 'ਆਪ' ਸਰਕਾਰ ਦਿੱਲੀ ਵਿੱਚ ਕਰਦੀ ਹੈ: ਬਾਜਵਾ

ਪੰਜਾਬੀ-ਸਮਾਚਾਰ

ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ

ਮਨੋਰੰਜਨ

62.80% voter turnout recorded in 13 Lok Sabha Constituencies in Punjab: Sibin C

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...

ਪੰਜਾਬੀ-ਸਮਾਚਾਰ

Cambodian Civil Servants’ Visit In Patiala for Training Program on Public Policy and Governance

ਪੰਜਾਬੀ-ਸਮਾਚਾਰ

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀ...

ਪੰਜਾਬੀ-ਸਮਾਚਾਰ

ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

Punjab police delivers another blow to trans-border narcotic networks, 5kg more heroin recovered fro...

ਪੰਜਾਬੀ-ਸਮਾਚਾਰ

Chief Secretary holds meeting with Deputy Commissioners and Local Government officials to make citie...

Punjab News

33rd. Jr. Mr. Chandigarh and 8th women fitness championship organized by Chandigarh Amateur Body Bui...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.