ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ

ਨੇਪਾਲ ਭੱਜਣ ਦੀ ਕੋਸ਼ਿਸ਼ ਦੌਰਾਨ ਦੋਸ਼ੀ ਸੁਖਮਨ ਬਰਾੜ ਗ੍ਰਿਫਤਾਰ, ਬਾਕੀ ਦੋ ਸਾਥੀਆਂ ਨੂੰ ਗੁਰੂਗ੍ਰਾਮ ਤੋਂ ਕੀਤਾ ਕਾਬੂ: ਡੀਜੀਪੀ ਗੌਰਵ ਯਾਦਵ

ਜਾਂਚ ਅਨੁਸਾਰ ਗੈਂਗਸਟਰ ਸੋਨੂੰ ਖੱਤਰੀ ਹਵਾਲਾ ਦੇ ਲੈਣ-ਦੇਣ ਰਾਹੀਂ ਸ਼ੂਟਰਾਂ ਨੂੰ ਨਿਯਮਤ ਰੂਪ ਵਿੱਚ ਦਿੰਦਾ ਸੀ ਪੈਸਾ: ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸ਼ੁੱਕਰਵਾਰ ਨੂੰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਭਾਰਤ ਭਰ ’ਚ, ਚਲਾਈ ਮੁਹਿੰਮ ਦੌਰਾਨ ਕਥਿਤ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕਾਬੂ ਕੀਤਾ । ਗੈਂਗਸਟਰ ਸੋਨੂੰ ਖੱਤਰੀ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਜਲੰਧਰ ਦੇ ਨਿਊ ਦਿਓਲ ਨਗਰ ਦੇ ਸੁਖਮਨਜੋਤ ਸਿੰਘ ਉਰਫ਼ ਸੁਖਮਨ ਬਰਾੜ, ਐਸਬੀਐਸ ਨਗਰ ਦੇ ਪਿੰਡ ਲੋਧੀਪੁਰ ਦੇ ਜਸਕਰਨ ਸਿੰਘ ਉਰਫ਼ ਜੱਸੀ ਲੋਧੀਪੁਰ ਅਤੇ ਜਲੰਧਰ ਦੇ ਪਿੰਡ ਫਲੋਰੀਵਾਲ ਦੇ ਜੋਗਰਾਜ ਸਿੰਘ ਉਰਫ਼ ਜੋਗਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ ਤਿੰਨ ਵਿਦੇਸ਼ੀ ਪਿਸਤੌਲ ਵੀ ਬਰਾਮਦ ਕੀਤੇ ਹਨ।

PUNJAB POLICE’S AGTF IN JOINT OP WITH CENTRAL AGENCIES ARREST THREE SHOOTERS OF GANGSTER SONU KHATRI

ਡੀਜੀਪੀ ਨੇ ਕਿਹਾ ,“ਖੁਫੀਆ ਜਾਣਕਾਰੀ ਤੇ ਅਧਾਰਤ ਇਸ ਕਾਰਵਾਈ ਵਿੱਚ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਪੁਲਿਸ ਟੀਮਾਂ ਨੇ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਸੁਖਮਨ ਬਰਾੜ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕਾਬੂ ਕੀਤਾ ਜਦਕਿ ਉਸਦੇ ਦੋ ਹੋਰ ਵਿਅਕਤੀਆਂ ਨੂੰ ਗੁਰੂਗ੍ਰਾਮ, ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ । ਉਹਨਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨਾਂ ਸ਼ੂਟਰਾਂ ਦੀ ਤਿਕੜੀ ਕਾਠਮੰਡੂ, ਨੇਪਾਲ ਤੋਂ ਵਿਦੇਸ਼ ਭੱਜਣ ਲਈ ਜਾਅਲੀ ਪਾਸਪੋਰਟ ਤਿਆਰ ਕਰਨ ਦੀ ਯੋਜਨਾ ਬਣਾ ਰਹੇ ਸੀ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਘੱਟੋ-ਘੱਟ ਪੰਜ ਕਤਲ ਕੇਸਾਂ , ਜਿਨ੍ਹਾਂ ਵਿੱਚ ਮਾਰਚ 2022 ਦੌਰਾਨ ਨਵਾਂਸ਼ਹਿਰ ਵਿੱਚ ਵਾਪਰੇ ਮੱਖਣ ਕਤਲ ਕੇਸ ਸ਼ਾਮਲ ਹਨ ਅਤੇ ਇਸ ਤੋਂ ਇਲਾਵਾ ਉਕਤ ਵਿਅਕਤੀ ਇਰਾਦਾ ਕਤਲ , ਅਸਲਾ ਐਕਟ, ਕਾਰਜੈਕਿੰਗ ਅਤੇ ਜਬਰਨ ਵਸੂਲੀ ਸਮੇਤ ਸੱਤ ਘਿਨਾਉਣੇ ਅਪਰਾਧਾਂ ਦੇ ਕੇਸਾਂ ਵਿਚ ਲੋੜੀਂਦੇ ਹਨ । ਉਹਨਾਂ ਦੱਸਿਆ ਕਿ ਉਕਤ ਦੋਸ਼ੀ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਹਨ।

See also  ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਇਸ ਅਪ੍ਰੇਸ਼ਨ ਦੀ ਅਗਵਾਈ ਕਰ ਰਹੇ ਏਆਈਜੀ ਸੰਦੀਪ ਗੋਇਲ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਸੋਨੂੰ ਖੱਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਨੇਪਾਲ ਸਥਿਤ ਛੁਪਣਗਾਹਾਂ ਵਿੱਚ ਸ਼ਰਨ ਲੈਂਦੇ ਸਨ।
ਉਹਨਾਂ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਵਿਦੇਸ਼ੀ ਹੈਂਡਲਰ ਸੋਨੂੰ ਖੱਤਰੀ ਦੁਆਰਾ ਛੁਪਣਗਾਹਾਂ ਦਾ ਪ੍ਰਬੰਧ ਕੀਤਾ ਜਾਂਦਾ ਸੀ, ਜੋ ਹਵਾਲਾ ਲੈਣ-ਦੇਣ ਰਾਹੀਂ ਸ਼ੂਟਰਾਂ ਨੂੰ ਨਿਯਮਤ ਰੂਪ ਵਿੱਚ ਭੁਗਤਾਨ ਕਰਦਾ ਸੀ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related posts:

Dap Fertiliser Seized From Sbs Nagar, Lab Test Confirms Inadequate Amount Of Nitrogen, Phosphorus; F...

Punjab News

Mann government failed to comply with SC guidelines on illegal liquor: Bajwa 

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

ਪੰਜਾਬੀ-ਸਮਾਚਾਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Flood in Punjab

सेक्टर 7 व 26 के शोरूमों पर सीलिंग व नोटिस की लटकी तलवार, निगाहें 5 मार्च की सुनवाई पर - PunjabSamac...

ਪੰਜਾਬੀ-ਸਮਾਚਾਰ

BJP Mahila Morcha Condemns AAP's Undemocratic Tactics in Panchayat Elections

Punjab News

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

ਪੰਜਾਬ ਬਿਜਲੀ ਵਿਭਾਗ

मेयर कुलदीप कुमार ने 20 हजार लीटर मुफ्त पानी और पार्किंग का एजेंडा किया पास

ਪੰਜਾਬੀ-ਸਮਾਚਾਰ

Rs 39.69 Cr releases for Free Textbooks to SC Students: Dr. Baljit Kaur

ਪੰਜਾਬੀ-ਸਮਾਚਾਰ

ਭਾਜਪਾ ਨੇ ਹਰ ਸੰਸਦੀ ਸੀਟ 'ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

ਪੰਜਾਬੀ-ਸਮਾਚਾਰ

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਪੰਜਾਬੀ-ਸਮਾਚਾਰ

ਆਮ ਆਦਮੀ ਪਾਰਟੀ ਸਰਕਾਰ ਪੁਲਿਸ ਦਾ ਕਰ ਰਹੀ ਹੈ ਸਿਆਸੀਕਰਨ-ਸੁਨੀਲ ਜਾਖੜ

ਪੰਜਾਬੀ-ਸਮਾਚਾਰ

Mayor Mr. Kuldeep Kumar inaugurated a workshop on 'Solid Waste Management' by FOSWAC, Yuvsatta, Envi...

ਪੰਜਾਬੀ-ਸਮਾਚਾਰ

उत्तराखंड युवा मंच, चंडीगढ़ द्वारा आगामी 24 मार्च को 31वें रक्तदान शिविर के साथ ही दो दिवसीय उत्तराख...

ਪੰਜਾਬੀ-ਸਮਾਚਾਰ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...

Punjab News

ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ

ਪੰਜਾਬੀ-ਸਮਾਚਾਰ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍...

ਸਕੂਲ ਸਿੱਖਿਆ ਸਮਾਚਾਰ

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...

ਪੰਜਾਬੀ-ਸਮਾਚਾਰ
See also  ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

Leave a Reply

This site uses Akismet to reduce spam. Learn how your comment data is processed.