ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ

(Fatehgarh Sahib Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।

PUNJAB POLICE’s SPECIAL OPERATION AGAINST DRUGS CONTINUES

PUNJAB POLICE’s SPECIAL OPERATION AGAINST DRUGS CONTINUES

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।
ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 13 ਐਫਆਈਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ। ਇਸ ਦੌਰਾਨ ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ।
ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖਤਰਨਾਕ ਨਸ਼ੀਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਹਨਾਂ ਨੂੰ ਆਪਣੇ ਆਲੇ ਦੁਆਲੇ ਅਜਿਹੀ ਕਿਸੀ ਘਟਨਾ ਬਾਰੇ ਪਤਾ ਲਗਦਾ ਹੈ ਤਾਂ ਉਹਨਾਂ ਨੂੰ ਆਪਣੇ ਅਧਿਆਪਕਾਂ ਅਤੇ ਕਾਉਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।

See also  ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

Related posts:

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤ...

ਪੰਜਾਬੀ-ਸਮਾਚਾਰ

ਬਾਜਵਾ ਨੇ ਕਾਂਗਰਸ ਦੇ ਚੋਣ ਮੈਨੀਫ਼ੈਸਟੋ ਦੀ ਕੀਤੀ ਸ਼ਲਾਘਾ, ਦੱਸਿਆ ਇਨਕਲਾਬੀ ਮੈਨੀਫ਼ੈਸਟੋ

ਪੰਜਾਬੀ-ਸਮਾਚਾਰ

नोटा का बटन दबाएंगे शहर के प्रॉपर्टी संगठन

ਪੰਜਾਬੀ-ਸਮਾਚਾਰ

ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾ ਲਈ 75.48 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Aam Aadmi Party

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਜਾਰੀ: ਜਿੰਪਾ 

ਪੰਜਾਬੀ-ਸਮਾਚਾਰ

Labour Officials to Organize Weekly Camps for Construction Workers' Registration: Anmol Gagan Mann

ਪੰਜਾਬੀ-ਸਮਾਚਾਰ

ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ

Jalandhar

Delegation of IAS officers visits best projects of MCC

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤ...

ਪੰਜਾਬ-ਵਿਜੀਲੈਂਸ-ਬਿਊਰੋ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਮੁੱਖ ਮੰਤਰੀ ਨੇ ਲੇਹ ਵਿਖੇ ਵਾਪਰੇ ਹਾਦਸੇ ਵਿੱਚ ਨੌਂ ਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Punjab News

"बियॉन्ड जापान आर्ट एग्जीबिशन टूर" प्रदर्शनी का उद्घाटन।

ਪੰਜਾਬੀ-ਸਮਾਚਾਰ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ

ਪੰਜਾਬੀ-ਸਮਾਚਾਰ

UT Chandigarh allows shops to open 24x7 for benefit of traders and shopkeepers.

ਪੰਜਾਬੀ-ਸਮਾਚਾਰ

A large number of women witness PM Narinder Modi's live program on the last day of Nari Shakti Vanda...

ਪੰਜਾਬੀ-ਸਮਾਚਾਰ

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਪੰਜਾਬੀ-ਸਮਾਚਾਰ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦ...

Punjab News
See also  ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Leave a Reply

This site uses Akismet to reduce spam. Learn how your comment data is processed.