ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ

ਨਾਬਾਲਗ ਲੜਕੀ ਨੂੰ ਛੇੜਨ ਸਮੇਂ ਪਰਿਵਾਰ ਵੱਲੋਂ ਵਿਰੋਧ ਕਰਨ ਤੇ ਵਿਅਕਤੀ ਨੇ ਕੀਤਾ ਸੀ ਹਮਲਾ

ਚੰਡੀਗੜ੍ਹ, ਅਗਸਤ 13

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ।Punjab Raj Mahila Commission ne 6 dhiya ate Maa di kutmaar karan de mamle di liya sakht notice

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

See also  Four MBBS Seats earmarked for terrorist victim students in Central Pool.

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

Related posts:

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ 'ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬੀ-ਸਮਾਚਾਰ

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਪੰਜਾਬੀ-ਸਮਾਚਾਰ

ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿ...

ਪੰਜਾਬੀ-ਸਮਾਚਾਰ

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

Khedan Watan Punjab Diya

Lok sabha elections 2024: 80% police force, 250 companies of central forces to ensure free and fair ...

ਪੰਜਾਬੀ-ਸਮਾਚਾਰ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 202...

ਪੰਜਾਬੀ-ਸਮਾਚਾਰ

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ...

Flood in Punjab

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ: ਡਾ. ਬਲਜੀਤ ਕੌਰ

ਸਕੂਲ ਸਿੱਖਿਆ ਸਮਾਚਾਰ

ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆ ਖੇਡ ਮੰਤਰੀ ਵੱਲੋਂ ਤਿੰਨ ਦਿਨਾਂ ਅੰਦਰ...

Punjab Sports News

ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com

ਪੰਜਾਬੀ-ਸਮਾਚਾਰ

ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਸਐਸਪੀ ਪਟਿਆਲਾ ਨੂੰ ਇੱਕ ਰਸਮੀ ਸ਼ਿਕਾਇਤ ਲਿਖ ਕੇ ਤੁਰੰਤ ਕੇਸ...

ਪੰਜਾਬੀ-ਸਮਾਚਾਰ

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

Blessed To Pay My Obeisance at Sri Ram Mandir in Ayodhya: MP Preneet Kaur

ਪੰਜਾਬੀ-ਸਮਾਚਾਰ

ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ

ਪੰਜਾਬ ਟਰਾਂਸਪੋਰਟ ਵਿਭਾਗ

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆ...

ਪੰਜਾਬੀ-ਸਮਾਚਾਰ

ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਸਮਾਚਾਰ

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News
See also  ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

Leave a Reply

This site uses Akismet to reduce spam. Learn how your comment data is processed.