(Punjab Bureau) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।

Water Supply and Sanitation Minister Bram Shanker Jimpa
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।
ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।
Related posts:
ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ
ਪੰਜਾਬੀ-ਸਮਾਚਾਰ
चण्डीगढ़वासियों की रूहों की ख़ुराक रूह फेस्ट परेड ग्राउंड में 1 मार्च से
ਪੰਜਾਬੀ-ਸਮਾਚਾਰ
Water sprinkler vehicles to combat air and dust pollution in city
Chandigarh
ਵਿਜੀਲੈਂਸ ਬਿਊਰੋ ਵੱਲੋਂ ਸਾਲ 2019 ਦੇ ਕਤਲ ਕੇਸ ’ਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਡੀ.ਐਸ.ਪੀ. ਗ੍ਰਿਫਤਾਰ
ਅਪਰਾਧ ਸਬੰਧਤ ਖਬਰ
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਪੰਜਾਬੀ-ਸਮਾਚਾਰ
कांग्रेस समर्थित आम आदमी पार्टी के मेयर द्वारा कार्यालय में राष्ट्रीय नेताओं की तस्वीरों के अनादर की...
Punjab News
ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚ...
ਪੰਜਾਬੀ-ਸਮਾਚਾਰ
लोकसभा चुनाव के लिए सार्वजनिक अवकाश की घोषणा।
Punjab News
प्रभ आसरा के 450 आश्रित 70 दिनों से बिना बिजली के काट रहे दिन
ਪੰਜਾਬੀ-ਸਮਾਚਾਰ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਪੰਜਾਬੀ-ਸਮਾਚਾਰ
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ
ਮੁੱਖ ਮੰਤਰੀ ਸਮਾਚਾਰ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼
ਪੰਜਾਬੀ-ਸਮਾਚਾਰ
Counting to take Place at 117 Centres across Punjab : Sibin C
ਪੰਜਾਬੀ-ਸਮਾਚਾਰ
Only OLA and Uber to provide the cab services in Chandigarh
Chandigarh
ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...
Punjab Sports News
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...
Punjab News
ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ
Aam Aadmi Party