ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ ‘ਚੋਂ ਦੂਜਾ ਸਥਾਨ ਹਾਸਲ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ

(Punjab Bureau) : ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵਿੱਤੀ ਵਰ੍ਹੇ ਦੌਰਾਨ ਏ.ਆਈ.ਐਫ ਸਕੀਮ ਤਹਿਤ ਸੂਬੇ ਵੱਲੋਂ ਕੀਤੀ ਬੇਮਿਸਾਲ ਪ੍ਰਗਤੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 31 ਜੁਲਾਈ ਤੱਕ ਪੰਜਾਬ ਨੇ ਕੁੱਲ 4745 ਅਰਜ਼ੀਆਂ ਪ੍ਰਵਾਨ ਕਰਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਨੂੰ ਪ੍ਰਵਾਨਗੀ ਦੇਣ ਦੇ ਮਾਮਲੇ ਵਿੱਚ ਸਿਖਰਲੇ ਪੰਜ ਸੂਬਿਆਂ ਵਿੱਚ ਮੱਧ ਪ੍ਰਦੇਸ਼ (6316 ਅਰਜ਼ੀਆਂ), ਪੰਜਾਬ (4745), ਮਹਾਰਾਸ਼ਟਰ (4178), ਉੱਤਰ ਪ੍ਰਦੇਸ਼ (2244) ਅਤੇ ਕਰਨਾਟਕ (2029 ਅਰਜ਼ੀਆਂ) ਸ਼ਾਮਲ ਹਨ।

Chetan Singh Jauramajra

ਚੇਤਨ ਸਿੰਘ ਜੌੜਾਮਾਜਰਾ

ਹੋਰ ਵੇਰਵੇ ਸਾਂਝੇ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਨੇ ਪ੍ਰਵਾਨ ਕੀਤੀ ਕੁੱਲ ਰਾਸ਼ੀ ਦੇ ਮਾਮਲੇ ਵਿੱਚ ਹਰਿਆਣਾ ਨੂੰ ਪਛਾੜ ਦਿੱਤਾ ਹੈ ਅਤੇ ਹਰਿਆਣਾ ਦੇ 1316 ਕਰੋੜ ਰੁਪਏ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿੱਚ 9ਵੇਂ ਸਥਾਨ ‘ਤੇ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਕੁੱਲ ਅਰਜ਼ੀਆਂ ਵਿੱਚ ਪੰਜਾਬ ਦੇ ਪੰਜ ਜ਼ਿਲ੍ਹਿਆਂ ਬਠਿੰਡਾ (1095), ਫ਼ਾਜ਼ਿਲਕਾ (1015), ਪਟਿਆਲਾ (842), ਸ੍ਰੀ ਮੁਕਤਸਰ ਸਾਹਿਬ (784) ਅਤੇ ਸੰਗਰੂਰ (783) ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਮੱਲੇ ਹਨ। ਉਨ੍ਹਾਂ ਦੱਸਿਆ ਕਿ ਏ.ਆਈ.ਐਫ ਦੀ ਸਹਾਇਤਾ ਨਾਲ ਸੂਬੇ ਵਿੱਚ ਕਈ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ, ਸਟੋਰੇਜ ਸਟਰੱਕਚਰ, ਕੋਲਡ ਸਟੋਰ ਆਦਿ ਸਥਾਪਿਤ ਕੀਤੇ ਜਾ ਰਹੇ ਹਨ।

See also  ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਿੱਚ ਇਸ ਸਕੀਮ ਲਈ ਨੋਡਲ ਏਜੰਸੀ ਹੈ, ਜਿਸ ਨੇ ਇਸ ਸਕੀਮ ਦੇ ਸੁਚਾਰੂ ਲਾਗੂਕਰਨ ਲਈ ਇੱਕ ਸਮਰਪਿਤ ਪ੍ਰਾਜੈਕਟ ਨਿਗਰਾਨ ਯੂਨਿਟ ਸਥਾਪਤ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਵਿੱਚ ਇਸ ਸਕੀਮ ਤਹਿਤ ਵਿੱਤੀ ਸਹੂਲਤ ਲਈ ਕੁੱਲ 1 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਵਿੱਚੋਂ ਪੰਜਾਬ ਲਈ 4713 ਕਰੋੜ ਰੁਪਏ ਰੱਖੇ ਗਏ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਏ.ਆਈ.ਐਫ ਸਕੀਮ ਤਹਿਤ ਯੋਗ ਗਤੀਵਿਧੀਆਂ ਲਈ 2 ਕਰੋੜ ਰੁਪਏ ਤੱਕ ਦੇ ਮਿਆਦੀ ਕਰਜ਼ੇ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ ਜਦਕਿ ਵਿਆਜ ਦਰ ਦੀ ਹੱਦ 9 ਫ਼ੀਸਦੀ ਮਿੱਥੀ ਗਈ ਹੈ ਅਤੇ ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਲਾਭਾਂ ਨੂੰ ਵੱਖ-ਵੱਖ ਸਬਸਿਡੀਆਂ ਨਾਲ ਜੋੜਿਆ ਜਾ ਸਕਦਾ ਹੈ ਅਤੇ ਹਰੇਕ ਲਾਭਪਾਤਰੀ 25 ਪ੍ਰਾਜੈਕਟ ਸਥਾਪਤ ਕਰ ਸਕਦਾ ਹੈ।

ਸ. ਜੌੜਾਮਾਜਰਾ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰਾਂ ਨੂੰ ਹੋਰ ਉਚਾਈਆਂ ਵੱਲ ਲਿਜਾਣ ਲਈ ਸੂਬੇ ਦੇ ਕਿਸਾਨਾਂ ਅਤੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਸਮਰਪਣ ਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਪਹਿਲਕਦਮੀਆਂ ਅਤੇ ਸਕੀਮਾਂ ਰਾਹੀਂ ਕਿਸਾਨਾਂ ਨੂੰ ਸਮਰੱਥ ਬਣਾ ਕੇ ਸੂਬੇ ਵਿੱਚ ਖੇਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

See also  ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

Related posts:

Mayor starts renovation work of Janj Ghar Sector 23 - Chandigarh.

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Flood in Punjab

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ - ਏਸੀਪੀ ਜਲੰਧਰ ਨੂੰ ਸੌਂਪਿਆ ਮੰਗ ਪੱਤਰ

ਪੰਜਾਬੀ-ਸਮਾਚਾਰ

Chandigarh DC Rates 2024 List Out.

ਪੰਜਾਬੀ-ਸਮਾਚਾਰ

'ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ 'ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਤਲ 'ਤੇ 'ਆਪ' ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ 'ਚ ਰਿਹਾ ਅਸਫਲ: ਬਾਜਵਾ

ਪੰਜਾਬੀ-ਸਮਾਚਾਰ

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ...

Punjab News

चण्डीगढ़वासियों की रूहों की ख़ुराक रूह फेस्ट परेड ग्राउंड में 1 मार्च से

ਪੰਜਾਬੀ-ਸਮਾਚਾਰ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ।

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਪੰਜਾਬੀ-ਸਮਾਚਾਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ- ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

Following the implementation of the Model Code of Conduct for the Lok Sabha Election 2024.

ਪੰਜਾਬੀ-ਸਮਾਚਾਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਮੰਤਰੀ ਨੂੰ ਗੈਰ-ਜਮਹੂਰੀ ਢੰਗ ਨਾਲ ਪੰਚਾਇਤਾਂ ਭੰਗ ਕਰਨ ਦੀ ਆਪਣੀ ਗ਼ਲਤੀ ਮੰਨਣੀ ਚਾਹੀਦੀ ਹੈ: ਬਾਜਵਾ

Punjab Congress
See also  ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ 'ਤੇ 26 ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਸੂਚੀ ਜਾਰੀ

Leave a Reply

This site uses Akismet to reduce spam. Learn how your comment data is processed.