ਪੰਜਾਬ ਸਰਕਾਰ ਵੱਲੋਂ ਫਗਵਾੜਾ ਵਿਖੇ ਸਫ਼ਲਤਾਪੂਰਵਕ ਚਲਾਇਆ ਜਾ ਰਿਹੈ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਸੈਂਟਰ ਦੇ ਕੰਮਕਾਜ ਦੀ ਸਮੀਖਿਆ

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਨੂੰ ਕੀਤਾ ਗਿਆ ਸ਼ਾਮਲ

ਸੈਂਟਰ ਆਫ ਐਕਸੀਲੈਂਸ ਵਿੱਚ ਪਹਿਲਾਂ ਹੀ 140 ਵਿਦਿਆਰਥੀ ਲੈ ਰਹੇ ਹਨ ਸਿਖਲਾਈ, ਦੋ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ ਸੀ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦੇ ਯੋਗ ਬਣਾਉਣ ਲਈ ਵਚਨਬੱਧ

(Punjab Bureau) : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ, ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ।

PUNJAB SUCCESSFULLY RUNNING CENTRE OF EXCELLENCE IN PHAGWARA; WORLD BANK PRESIDENT REVIEWS FUNCTIONING OF CoE

PUNJAB SUCCESSFULLY RUNNING CENTRE OF EXCELLENCE IN PHAGWARA; WORLD BANK PRESIDENT REVIEWS FUNCTIONING OF CoE

ਵਿਸ਼ਵ ਬੈਂਕ ਦੇ ਪ੍ਰਧਾਨ ਸ੍ਰੀ ਅਜੈ ਬੰਗਾ ਨੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ (ਐਮ.ਐਸ.ਡੀ.ਈ) ਦੇ ਅਧਿਕਾਰੀਆਂ ਨਾਲ ਅੱਜ ਇੱਥੇ ਇਸ ਸੈਂਟਰ ਦੇ ਕੰਮਕਾਜ ਸਬੰਧੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਲਈ ਚੁਣੇ ਗਏ ਚਾਰ ਸੂਬਿਆਂ ਵਿੱਚ ਪੰਜਾਬ ਦਾ ਨਾਮ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਸੂਬਿਆਂ ਵਿੱਚ ਕਰਨਾਟਕ, ਉੜੀਸਾ ਅਤੇ ਮਹਾਰਾਸ਼ਟਰ ਸ਼ਾਮਲ ਹਨ।

See also  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਸੈਂਟਰ ਆਫ਼ ਐਕਸੀਲੈਂਸ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ਵ ਬੈਂਕ ਦੁਆਰਾ ਫੰਡਿਡ ‘ਸੰਕਲਪ’ ਸਕੀਮ ਤਹਿਤ ਸਥਾਪਿਤ ਕੀਤਾ ਗਿਆ ਸੀ। ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ 9 ਫਰਵਰੀ, 2023 ਨੂੰ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਲਈ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਇੱਕ ਸਮਝੌਤਾ ਕੀਤਾ ਸੀ ਅਤੇ ਇਸ ਕੇਂਦਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।ਮੀਟਿੰਗ ਦੌਰਾਨ ਸ੍ਰੀ ਅਜੈ ਬੰਗਾ ਨੇ ਸੈਂਟਰ ਆਫ਼ ਐਕਸੀਲੈਂਸ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਸੈਂਟਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸੀ.ਓ.ਈ. ਸਫਲਤਾਪੂਰਵਕ ਕਾਰਜਸ਼ੀਲ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰਨਾਂ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿੱਚ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਸੈਂਟਰ ਆਫ਼ ਐਕਸੀਲੈਂਸ ਮਹਿਲਾ ਸਸ਼ਕਤੀਕਰਨ ‘ਤੇ ਕੇਂਦ੍ਰਿਤ ਹੈ ਅਤੇ ਇਸਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ।

See also  ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ

Related posts:

ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
ਪੰਜਾਬੀ-ਸਮਾਚਾਰ
Khedan Watan Punjab Diyan-2023 : ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
Khedan Watan Punjab Diya
पार्षद तरुणा मेहता ने पार्क में नए वाकिंग ट्रेक का किया उद्घाटन
ਪੰਜਾਬੀ-ਸਮਾਚਾਰ
ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼
ਪੰਜਾਬੀ-ਸਮਾਚਾਰ
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Punjab News
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
Punjab Information and Public Relations
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
Punjab News
भाजपा कार्यालय कमलम पहुंचे हरियाणा के मुख्यमंत्री नायब सैनी
ਪੰਜਾਬੀ-ਸਮਾਚਾਰ
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਪੰਜਾਬੀ-ਸਮਾਚਾਰ
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ - PunjabSamachar.com
ਪੰਜਾਬੀ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
ਪੰਜਾਬੀ-ਸਮਾਚਾਰ
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
Governor inaugurates the 52nd Rose Festival 2024, a Zero Waste Three-Day Show organized by MC Chandi...
Punjab News
ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦ...
Firozpur
ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
See also  ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.